ਅੰਮ੍ਰਿਤਸਰ, 13 ਜਨਵਰੀ (ਗੁਰਚਰਨ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਮਾਰਚ 2016 ਤੱਕ ਲਾਗੂ ਰਹੇਗਾ।
ਜਾਰੀ ਹੁਕਮਾਂ ਵਿਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸ ਚੱਲ ਰਹੇ ਹਨ ਅਤੇ ਇਨ੍ਹਾਂ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹਾ ਦਿਹਾਤੀ ਏਰੀਆ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ‘ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …
Punjab Post Daily Online Newspaper & Print Media