Wednesday, July 3, 2024

ਵਾਹਨਾਂ ‘ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ‘ਤੇ ਪਾਬੰਦੀ

ਅੰਮ੍ਰਿਤਸਰ, 13 ਜਨਵਰੀ (ਗੁਰਚਰਨ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ‘ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਇਹ ਹੁਕਮ 6 ਮਾਰਚ 2016 ਤੱਕ ਲਾਗੂ ਰਹਿਣਗੇ।  ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply