ਅੰਮ੍ਰਿਤਸਰ, 13 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਤਹਿਗੜ੍ਹ ਚੂੜੀਆਂ ਤੋਂ ਦੋ ਕਿਲੋਮੀਟਰ ਦੂਰ ਮਜੀਠਾ ਰੋਡ ਤੇ ਪਿੰਡ ਪਿੰਡੀ ਦੇ ਨਜ਼ਦੀਕ ਪੈਂਦੀ ਡਰੇਨ ਵਿੱਚ ਸਕੂਲੀ ਬੱਚਿਆਂ ਦੀ ਬੱਸ ਡਿੱਗਣ ਕਾਰਨ ਦਰਦਨਾਕ ਹਾਦਸੇ ਵਿੱਚ ਮਾਰੇ ਗਏ ਤਿੰਨ ਬੱਚਿਆਂ ਪ੍ਰਤੀ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ 25 ਜ਼ਖਮੀ ਹੋਏ ਬੱਚਿਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਹਲਕਾ ਮਜੀਠਾ ਦੇ ਪਿੰਡ ਵਡਾਲਾ ਦੇ ਰਹਿਣ ਵਾਲੇ ਸੜਕ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਲਈ ਇਹ ਬਹੁਤ ਦੁੱਖਦਾਈ ਤੇ ਅਸਹਿ ਘਟਨਾ ਹੈ।ਉਨ੍ਹਾਂ ਕਿਹਾ ਕਿ ਹਰ ਮਾਂ-ਬਾਪ ਦਾ ਆਪਣੇ ਬੱਚਿਆਂ ਨਾਲ ਬੇਹੱਦ ਮੋਹ ਹੁੰਦਾ ਹੈ, ਪਰ ਜਦੋਂ ਅਜਿਹੀਆ ਦਿਲ ਨੂੰ ਡੂੰਘੀ ਸੱਟ ਪਹੁੰਚਾਉਣ ਵਾਲੀਆਂ ਘਟਨਾਵਾਂ ਵਾਪਰਦੀਆਂ ਹਨ ਤਦ ਸਥਿਤੀ ਨੂੰ ਸੰਭਾਲਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ।ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਇਸ ਸੜਕ ਹਾਦਸੇ ਵਿੱਚ ਮਾਰੇ ਗਏ ਹਨ ਉਨ੍ਹਾਂ ਪ੍ਰਤੀ ਅਰਦਾਸ ਹੈ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਜ਼ਖਮੀ ਹੋਏ ਬੱਚੇ ਜਲਦੀ ਸਿਹਤਯਾਬ ਹੋ ਕੇ ਆਪਣੇ-ਆਪਣੇ ਪਰਿਵਾਰਾਂ ਵਿੱਚ ਵਿਚਰਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਟੈਲੰਟ ਸਰਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਆਰਟਸ ਅਤੇ ਸੋਸ਼ਲ ਸਾਇੰਸ ਵਿਭਾਗ …
Punjab Post Daily Online Newspaper & Print Media