ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਸੌ ਫੂੱਟੀ ਰੋਡ ਦੇ ਅਜ਼ਾਦ ਨਗਰ ਸਥਿਤ ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਵਿਦਿਆਰਥੀਆਂ ਅਤੇ ਸਮੁਹ ਸਕੂਲ ਸਟਾਫ ਵੱਲੋਂ ਰਵਾਇਤੀ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਸਕੂਲ ਪ੍ਰਬੰਧਕੀ ਕਮੇਟੀ, ਅਧਿਆਪਕਾਂ ਅਤੇ ਬੱਚਿਆਂ ਨੇ ਇਹ ਦਿਨ ਧੀਆਂ ਨੂੰ ਸਮਰਪਿਤ ਕੀਤਾ।ਇਸ ਸਮੇਂ ਲੜਕੀਆਂ ਵੱਲੋ ਹਾਜ਼ਰੀਨ ਦੇ ਮਨੋਰੰਜਨ ਲਈ ਪੰਜਾਬ ਦਾ ਲੋਕ ਨਾਚ ਗਿੱਧਾ ਗਿੱਧਾ ਪਾਇਆ ਗਿਆ। ਸਮੂਹ ਵਿਦਿਆਰਥੀਆਂ ਨੂੰ ਮਿਠਾਈ, ਮੂੰਗਫਲੀ, ਰਿਓੜੀਆਂ ਤੇ ਮੱਕੀ ਦੇ ਦਾਣੇ ਆਦਿ ਵੰਡੇ ਗਏ।ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਮਲਹੋਤਰਾ ਨੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਮੱਹਤਤਾ ਬਾਰੇ ਦੱਸਿਆ ਅਤੇ ਬੱਚਿਆਂ ਕੋਲੋ ਪ੍ਰਣ ਕਰਵਾਇਆ ਕਿ ਜਿਸ ਤਰ੍ਹਾਂ ਅਸੀਂ ਲੜਕਿਆਂ ਦੀ ਲੋਹੜੀ ਮਨਾਉਦੇ ਹਾਂ, ਉਸੇ ਤਰ੍ਹਾਂ ਹੀ ਲੜਕੀਆਂ ਦੀ ਲੋਹੜੀ ਮਨਾਉਣ ਲਈ ਆਪਣੇ ਪਰਿਵਾਰ ਤੇ ਹੋਰਨਾਂ ਨੂੰ ਪ੍ਰੇਰਿਤ ਕਰਾਂਗੇ।ਇਸ ਮੌਕੇ ਵਾਇਸ ਪ੍ਰਿਸੀਪਲ ਰੁਪਿੰਦਰਜੀਤ ਕੋਰ, ਡਾਂਸ ਟੀਚਰ ਸਤਨਾਮ ਸਿੰਘ ਅਤੇ ਸਕੂਲ ਸਟਾਫ ਮੌਜ਼ੂਦ ਸੀ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media