Tuesday, September 15, 2026

ਐਸ.ਐੱਸ.ਏ/ਰਮਸਾ ਦਫਤਰੀ ਮੁਲਾਜ਼ਮਾਂ ਵਲੋਂ ਨਾਅਰਾ ‘ਰੈਗੁਲਰ ਹੋਈਅੇ, ਠੇਕਾ ਜਾਏ, ਠੇਕੇ ਦੀ ਜੜ੍ਹ ਚੁਲੇ ਪਾਏ”

PPN1401201621

ਬਠਿੰਡਾ, 13 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਿਲ੍ਹਾ ਬਠਿੰਡਾ ਦੇ ਪ੍ਰਧਾਨ ਦੀਪਕ ਬਾਂਸਲ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਸਾਰੇ ਦਫਤਰੀ ਕਰਮਚਾਰੀਆਂ ਦੇ ਰੇਗੁਲਰ ਨਾ ਕਰਨ ਕਰਕੇੇ ਸੁੱਤੀ ਪਈ ਸਰਕਾਰ ਦੀ ਸਦਬੁੱਧੀ ਦੀ ਮੰਗ ਕਰਦਿਆਂ ਕਿਹਾ ਕਿ ਪਿਛਲੇ 11 ਸਾਲਾਂ ਤੋਂ ਵਿਤਕਰੇਬਾਜ਼ੀ ਅਤੇ ਸਿੱਖਿਆ ਵਿਭਾਗ ਦੀਆਂ ਮਾਰੂ ਨੀਤੀਆਂ ਦੇ ਸ਼ਿਕਾਰ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀ ਆਪਣੀਆ ਸੇਵਾਵਾਂ ਸਿੱਖਿਆ ਵਿਭਾਗ ਵਿੱਚ ਹਾਲੇ ਤੱਕ ਰੇਗੂਲਰ ਨਾ ਕੀਤੇ ਜਾਣ ਦੇ ਰੋਸ ਵਜੋਂ ਲੋਹੜੀ ਦੇ ਦਿਨ ”ਈਸਰ ਆਏ, ਦਲਿੱਦਰ ਜਾਏ, ਦਲਿੱਦਰ ਦੀ ਜੜ੍ਹ ਚੁਲੇ ਪਾਏ” ਦੀ ਥਾਂ ਨਵਾਂ ਨਾਅਰਾ ਰੈਗੁਲਰ ਹੋਈਅੇ, ਠੇਕਾ ਜਾਏ, ਠੇਕੇ ਦੀ ਜੜ੍ਹ ਚੁਲੇ ਪਾਏ ਬੁਲੰਦ ਕੀਤਾ। ਪ੍ਰੈਸ ਬਿਆਨ ਜਾਰੀ ਕਰਦੇ ਹੋਏ ਉਨ੍ਹਾਂ ਮੁੱਖ ਮੰਤਰੀ ਪੰਜਾਬ ਪਾਸੋਂ ਮੀਟਿੰਗ ਦਾ ਸਮਾਂ ਦੇਣ ਲਈ ਕਿਹਾ ਤਾਂ ਜੋ ਕਰਮਚਾਰੀਆਂ ਨੂੰ ਯਕੀਨ ਹੋ ਸਕੇ ਕਿ ਉਹ ਇੱਕ ਲੋਕਤੰਤਰ ਰਾਜ ਦਾ ਹਿੱਸਾ ਹਨ। ਜੇਕਰ ਕਰਮਚਾਰੀਆਂ ਦੀ ਮੰਗਾਂ ਨੂੰ ਛੇਤੀ ਹੀ ਬੁਰ ਨਾ ਪਾਇਆ ਗਿਆ ਤਾਂ ਆਉਣ ਵਾਲੀ 26 ਜਨਵਰੀ ਨੂੰ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ. ਇਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਵਿਭਾਗ ਵੱਲੋਂ ਹੋਈਆ ਪਿਛਲੀਆਂ ਕਈ ਮੀਟਿੰਗਾਂ ਵਿੱਚ ਤਰਕ ਦੇ ਆਧਾਰ ਤੇ ਮੁਲਾਜ਼ਮਾ ਦੀਆ ਮੰਗਾ ਨੂੰ ਜਾਇਜ਼ ਦੱਸਦਿਆ ਜਲਦ ਰੇਗੂਲਰ ਕਰਨ ਦਾ ਭਰੋਸਾ ਦਿੱਤਾ ਗਿਆ ਪ੍ਰੰਤੂ ਇਸ ਨੂੰ ਅਮਲੀ ਜਾਂਮਾ ਨਹੀ ਪਹਿਨਾਇਆ ਗਿਆ। ਆਪਣੀਆਂ ਮੰਗਾ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਸਾਲ 2004 ਤੋਂ ਮੁਲਾਜ਼ਮ ਕੰਮ ਕਰ ਰਹੇ ਹਨ ਪ੍ਰੰਤੂ ਸਰਕਾਰ ਵੱਲੋਂ 11 ਸਾਲ ਬੀਤ ਜਾਣ ਤੇ ਵੀ ਕਰਮਚਾਰੀਆ ਨੂੰ ਰੈਗੁਲਰ ਨਹੀ ਕੀਤਾ ਗਿਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਾਲਿਸੀ ਮੁਤਾਬਿਕ 3 ਸਾਲ ਕੰਮ ਕਰਨ ਵਾਲੇ ਕਰਮਚਾਰੀਆ ਨੂੰ ਰੈਗੁਲਰ ਕਰਨਾ ਬਣਦਾ ਹੈ ਪ੍ਰੰਤੂ ਸਰਕਾਰ ਵੱਲੋਂ ਸਰਵ ਸਿੱਖਿਆ ਅਭਿਆਨ ਦੇ ਮੁਲਾਜ਼ਮਾਂ ਨੂੰ ਰੈਗੁਲਰ ਨਹੀ ਕੀਤਾ ਗਿਆ।ਉਨ੍ਹਾਂ ਦੱਸਿਆ ਕਿ 3 ਨਵੰਬਰ ਨੂੰ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਪੈਨਲ ਮੀਟਿੰਗ ਹੋਈ ਸੀ ਜਿਸ ਵਿਚ ਕਰਮਚਾਰੀਆ ਨੂੰ ਵਿਭਾਗ ਵਿਚ ਜਲਦ ਹੀ ਰੈਗੁਲਰ ਕਰਨ ਅਤੇ ਫੀਜ਼ਿਉਥੈਰਪਿਸਟ ਨੂੰ ਪੇ ਸਕੇਲ ਜਲਦ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ 2 ਮਹੀਨੇ ਬੀਤ ਜਾਣ ਤੇ ਵੀ ਸਿੱਖਿਆ ਮੰਤਰੀ ਦੇ ਦਿੱਤੇ ਭਰੋਸਿਆ ਨੂੰ ਬੂਰ ਨਹੀ ਪਿਆ। ਉਨ੍ਹਾਂ ਦੱਸਿਆ ਕਿ ਫੀਜ਼ਿਉਥੈਰਪਿਸਟ ਨੂੰ ਪੇ ਸਕੇਲ ਦੇਣ ਲਈ ਭਾਰਤ ਸਰਕਾਰ ਵੱਲੋਂ ਵੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ ਪ੍ਰੰਤੂ ਸੂਬਾ ਸਰਕਾਰ ਮੁਲਾਜ਼ਮਾਂ ਨੂੰ ਵਧੀ ਤਨਖਾਹ ਦੇਣ ਤੇ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਕਰਮਚਾਰੀਆਂ ਨੇ ਸਰਕਾਰ ਨੂੰ ਆਪਣੇ ਵਾਅਦੇ ਯਾਦ ਕਰਵਾਉਣ ਦੀ ਲੜੀ ਵਿੱਚ ਸੀ.ਪੀ.ਐਸ. ਸਰੂਪ ਚੰਦ ਸਿੰਗਲਾ ਨੂੰ ਆਪਣੀਆ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂ ਦਾ ਯਾਦ ਪੱਤਰ ਵੀ ਜਿਲ੍ਹਾ ਬਠਿੰਡਾ ਵੱਲੋਂ ਦਿੱਤਾ ਗਿਆ ਇਸ ਮੌਕੇ ਸਕੱਤਰ ਸ਼ੇਰ ਸਿੰਘ, ਸੰਦੀਪ ਕੁਮਾਰ, ਰਮਿੰਦਰ ਸਿੰਘ, ਸਤਵਿੰਦਰ ਸਿੰਘ ਅਤੇ ਅਸ਼ੋਕ ਕੁਮਾਰ ਸ਼ਾਮਲ ਸਨ। ਇਸ ਤੋਂ ਇਲਾਵਾ ਬਲਾਕ ਨਥਾਣਾ ਦੇ ਕਰਮਚਾਰੀਆਂ ਨੇ ਸਰਕਾਰ ਨੂੰ ਆਪਣੇ ਵਾਅਦੇ ਯਾਦ ਕਰਵਾਉਣ ਦੀ ਲੜੀ ਵਿੱਚ ਐੱਮ.ਐੱਲ.ਏ. ਸ. ਦਰਸ਼ਨ ਸਿੰਘ ਕੋਟਫੱਤਾ ਹਲਕਾ ਇੰਚਾਰਜ ਭੁੱਚੋ ਮੰਡੀ ਨੂੰ ਆਪਣੀਆ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂ ਦਾ ਯਾਦ ਪੱਤਰ ਦਿੱਤਾ ਗਿਆ ਇਸ ਮੌਕੇ ਬਲਾਕ ਪ੍ਰਧਾਨ ਸੁਨੀਲ ਕੁਮਾਰ,ਪ੍ਰੇਮ ਜਿੰਦਲ,ਕਿਰਨਦੀਪ ਕੌਰ ਅਤੇ ਹਰਪ੍ਰੀਤ ਕੌਰ ਸ਼ਾਮਿਲ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply