ਸੰਦੌੜ, 15 ਜਨਵਰੀ (ਹਰਮਿੰਦਰ ਸਿੰਘ ਭੱਟ)- ਅੱਜ ਅਹਿਮਦਗੜ੍ਹ ਵਿਖੇ ਦਸਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਹ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਵੇਰੇ ਸਥਾਨਕ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀ ਪਰਕਰਮਾ ਕਰਦਾ ਹੋਇਆ ਸ਼ਾਮ ਨੂੰ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ।ਇਸ ਮਹਾਨ ਨਗਰ ਕੀਰਤਨ ਵਿੱਚ ਵੱਖ-ਵੱਖ ਬੈਂਡ ਬਾਜਿਆਂ, ਗੱਤਕਾ ਪਾਰਟੀਆਂ, ਸਕੂਲੀ ਬੱਚਿਆਂ ਨੇ ਆਪਣੇ ਆਲੋਕਿਕ ਕਰਤੱਵ ਦਿਖਾਏ ।ਇਸ ਮੌਕੇ ਰਾਗੀ ਜੱਥਿਆਂ ਨੇ ਸ਼ਬਦ ਕੀਰਤਨ ਦੇ ਵਿਖਿਆਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸ਼ਹਿਰ ਵਾਸੀਆਂ ਵਲੋਂ ਵੀ ਬੜੀ ਹੀ ਸ਼ਰਧਾ ਭਾਵਨਾ ਨਾਲ ਸ਼ਹਿਰ ਅੰਦਰ ਵੱਖ-ਵੱਖ ਥਾਂਵਾ ਤੇ ਸੰਗਤ ਲਈ ਗਰਮ ਚਾਹ-ਦੁੱਧ, ਬੈਡ-ਪਕੌੜਿਆਂ ਅਤੇ ਬਿਸਕੁਟ ਆਦਿ ਦੇ ਲੰਗਰ ਲਗਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੂਆਰਾ ਸਿੰਘ ਸਭਾ ਦੇ ਪ੍ਰਧਾਨ ਸ.ਕਮਲਜੀਤ ਸਿੰਘ ਉੱਭੀ, ਹੈੱਡ ਗ੍ਰੰਥੀ ਹਰਵਿੰਦਰ ਸਿੰਘ, ਗੁਰਮੀਤ ਸਿੰਘ ਉੱਭੀ, ਨਿਹਾਲ ਸਿੰਘ ਉੱਭੀ, ਤਪਿੰਦਰ ਸੌਂਦ, ਇੰਦਰ ਘਟੋੜਾ,ਅਖਤਰ ਅਲੀ, ਰਿਸਿ ਜੋਸ਼ੀ, ਤੇਜੀ ਸ਼ਰਮਾਂ, ਅਮਰਜੀਤ ਲਾਡੀ, ਗੁਰਜੀਤ ਸਿੰਘ ਹੂੰਜਣ, ਜਸਪ੍ਰੀਤ ਸਿੰਘ ਘਲੋਟੀ, ਕੁਲਵੰਤ ਸਿੰਘ ਸੋਹਲ ਆਦਿ ਹਾਜਰ ਸਨ ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media