ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਸੜਕ ਸੁਰੱਖਿਆ ਭਾਸ਼ਨ ਮੁਕਾਬਲੇ ਵਿੱਚ ਜੇਤੂ ਰਿਹਾ। ਅੰਮ੍ਰਿਤਸਰ ਟ੍ਰੈਫਿਕ ਪੁਲਿਸ ਵੱਲੋਂ 27ਵਾਂ ਰਾਸ਼ਟਰੀ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ।ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਟ੍ਰੈਫਿਕ ਨਿਯਮਾਂ ਨੂੰ ਅਪਨਾਉਣ ਲਈ ਜਾਗਰੁਕ ਕਰਨਾ ਸੀ ਅਤੇ ਆਮ ਜਨਤਾ ਨੂੰ ਵੀ ਇਹ ਨਿਯਮ ਅਪਨਾਉਣ ਦੇ ਲਈ ਪ੍ਰੇਰਿਤ ਕਰਨਾ ਸੀ ।ਇਸ ਵਿਚਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਕਈ ਥਾਵਾਂ ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ।ਸਥਾਨਕ ਸ਼੍ਰੀ ਰਾਮ ਆਸ਼ਰਮ ਸਕੂਲ ਵਿੱਚ ਇਸੇ ਵਿਸ਼ੇ ਤੇ ਭਾਸ਼ਨ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਅੰਮ੍ਰਿਤਸਰ ਦੇ ਕਈ ਸਕੂਲਾਂ ਨੇ ਭਾਗ ਲਿਆ। ਡੀ.ਏ.ਵੀ ਪਬਲਿਕ ਸਕੂਲ ਦੇ ਦੱਸਵੀਂ ਜਮਾਤ ਦੇ ਵਿਦਿਆਰਥੀ ਸਕਸ਼ਮ ਰੱਤਰਾ ਨੇ ਪਹਿਲਾ ਸਥਾਨ ਹਾਸਿਲ ਕਰਕੇ ਜ਼ਿਲ੍ਹੇ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਉਸ ਦਾ ਵਿਸ਼ਾ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਸੀ। ਉਸ ਵਿਦਿਆਰਥੀ ਨੇ ਪੂਰੇ ਹਾਵ-ਭਾਵਾਂ ਦੇ ਨਾਲ ਇਸ ਤਰ੍ਹਾਂ ਭਾਸ਼ਨ ਦਿੱਤਾ ਕਿ ਸਮੇਂ ਨੂੰ ਬੰਨ ਲਿਆ। ਉਥੇ ਜੱਜਾਂ ਨੇ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ । ਇਸ ਮੌਕੇ ਤੇ ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਅਤੇ ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media