Sunday, November 1, 2026

ਗਜ਼ਲਗੋ ਸੁਰਿੰਦਰਪ੍ਰੀਤ ਘਣੀਆਂ ਨਾਲ ਰੂਬਰੂ 16 ਨੂੰ

PPN1401201608ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ) ਸਾਹਿਤ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਸਾਂਝੇ ਤੌਰ ਤੇ ਪੰਜਾਬੀ ਜੁਬਾਨ ਦੇ ਨਾਮਵਰ ਗਜ਼ਲਗੋ ਸ੍ਰੀ ਸੁਰਿੰਦਰਪ੍ਰੀਤ ਘਣੀਆਂ ਨਾਲ ਰੂਬਰੂ ਕਰਵਾਇਆ ਜਾ ਰਿਹਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ ਦਰਦ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ 16 ਜਨਵਰੀ ਸ਼ਨੀਵਾਰ ਦੁਪਹਿਰ 1:00 ਵਜੇ ਹੋਣ ਵਾਲੇ ਇਸ ਸਾਹਿਤਕ ਸਮਾਗਮ ਵਿੱਚ ਗਜ਼ਲਗੋ ਸੁਰਿੰਦਰਪ੍ਰੀਤ ਘਣੀਆਂ ਆਪਣੀ ਸ਼ਾਇਰੀ ਅਤੇ ਸਾਹਿਤਕ ਸਫਰ ਨਾਲ ਹਾਜ਼ਰੀਨ ਦੇ ਰੂਬਰੂ ਹੋਣਗੇ।ਨਾਮਵਰ ਲੇਖਕ ਅਤੇ ਜਥੇਬੰਦਕ ਆਗੂ ਸ੍ਰੀ ਮੱਖਣ ਕੋਹਾੜ ਇਸ ਸਮੇਂ ਵਿਸ਼ੇਸ਼ ਮਹਿਮਾਨ ਹੋਣਗੇ।

Check Also

ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ

ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …

Leave a Reply