ਨਵੀਂ ਦਿੱਲੀ, 14 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ ਗੁਰਮਤਿ ਸਮਾਗਮ ਸ਼ਨੀਵਾਰ, 16 ਜਨਵਰੀ ਨੂੰ ਲਖੀਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਨਿਤਨੇਮ ਅਤੇ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਵੇਗੀ, ਉਪਰੰਤ ਆਸਾ ਦੀ ਵਾਰ ਦਾ ਕੀਰਤਨ ਭਾਈ ਨਿਰਮਲ ਸਿੰਘ ਦਾ ਕੀਰਤਨੀ ਜੱਥਾ ਕਰੇਗਾ ਅਤੇ ਗੁਰਸ਼ਬਦ ਦੀ ਕੱਥਾ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਕਰਨਗੇ। ਦੇਰ ਰਾਤ ਤਕ ਚਲਣ ਵਾਲੇ ਇਸ ਗੁਰਮਤਿ ਸਮਾਗਮ ਵਿੱਚ ਪ੍ਰਮੁਖ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਅਤੇ ਵਿਦਵਾਨ ਗੁਰ ਇਤਿਹਾਸ ਦੇ ਵਰਨਣ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਹੋਰ ਦਸਿਆ ਕਿ ਇਸ ਮੌਕੇ ਸੇਵਾ ਪੰਥੀ ਬਾਬਾ ਬਚਨ ਸਿੰਘ ਕਾਰਸੇਵਾ ਵਾਲੇ ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ ਅਤੇ ਪੰਥਕ ਮੁੱਖੀ ਗੁਰੂ ਚਰਨਾਂ ਵਿੱਚ ਹਾਜ਼ਰੀਆਂ ਭਰ, ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ। ਦੁਪਹਿਰ ਬਾਅਦ ਹੋਣ ਵਾਲੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਦੇ ਵੱਖ-ਵੱਖ ਰੂਪਾਂ ਅਤੇ ਕਾਰਜਾਂ ਪੁਰ ਰੋਸ਼ਨੀ ਪਾਣਗੇ। ਦਿੱਲੀ ਦੇ ਇਤਿਹਾਸਿਕ ਪੁਰ ਦਰਸ਼ਨੀ ਦੀਪਮਾਲਾ ਹੋਵੇਗੀ ਅਤੇ ਰਾਤ 11 ਵਜੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸ਼ਾਨਦਾਰ ਆਤਸ਼ਬਾਜ਼ੀ ਦਾ ਪ੍ਰਦਰਸ਼ਨ ਕੀਤਾ ਜਾਏਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media