ਅੰਮ੍ਰਿਤਸਰ, 14 ਜਨਵਰੀ (ਗੁਰਚਰਨ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ ਦੇ ਨਾਲ ਲਗਦੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਨਹਿਰਾਂ ਅਤੇ ਸੜਕਾਂ ਦੇ ਨਾਲ ਲਗਦੀ ਜ਼ਮੀਨ ਨੂੰ ਕੱਟ ਕੇ ਆਪਣੀ ਜ਼ਮੀਨ ਨਾਲ ਨਾ ਮਿਲਾਉਣ ਅਤੇ ਨਹਿਰਾਂ ਵਿਚੋਂ ਵੀ ਮਿੱਟੀ ਦੀ ਖੁਦਾਈ ਨਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਮਾਰਚ 2016 ਤੱਕ ਲਾਗੂ ਰਹਿਣਗੇ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ ਦੇ ਨਾਲ ਲੱਗਦੀਆਂ ਜ਼ਮੀਨਾਂ ਦੇ ਮਾਲਕ ਜ਼ਮੀਨਾਂ ਨੂੰ ਕੱਟ ਕੇ ਆਪਣੀ ਜ਼ਮੀਨ ਨਾਲ ਮਿਲਾਉਂਦੇ ਹਨ, ਇਸ ਤੋਂ ਇਲਾਵਾ ਨਹਿਰਾਂ ਵਿਚੋਂ ਵੀ ਨਾਜਾਇਜ਼ ਮਿੱਟੀ ਦੀ ਖੁਦਾਈ ਕਰਦੇ ਹਨ, ਜਿਸ ਦੇ ਨਾਲ ਸਿੱਟੇ ਵਜੋਂ ਬਰਮ ਕੱਟੇ ਹੋਣ ਕਰਕੇ ਇਕੋ ਸਮੇਂ ਦੋ ਗੱਡੀਆਂ ਦਾ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਕਈ ਵਾਰ ਜਾਂਦੇ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਦੁਰਘਟਨਾ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤਰ੍ਹਾਂ ਮਨੁੱਖੀ ਜਾਨਾਂ ਨੂੰ ਖਤਰੇ ਤੋਂ ਬਚਾਉਣ ਲਈ ਇਹ ਜ਼ਰੂਰੀ ਹੋ ਗਿਆ ਹੈ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ ਦੇ ਨਾਲ ਲਗਦੀਆਂ ਜ਼ਮੀਨਾਂ ਦੇ ਮਾਲਕ ਨਹਿਰਾਂ ਅਤੇ ਸੜਕਾਂ ਦੇ ਨਾਲ ਲਗਦੀ ਜ਼ਮੀਨ ਨੂੰ ਕੱਟ ਕੇ ਆਪਣੀ ਜ਼ਮੀਨ ਨਾਲ ਮਿਲਾਉਣ ਅਤੇ ਨਹਿਰਾਂ ਵਿਚ ਨਾਜਾਇਜ਼ ਮਿੱਟੀ ਦੀ ਖੁਦਾਈ ਕਰਨ ਤੋਂ ਰੋਕਿਆ ਜਾਵੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media