Friday, November 6, 2026

ਸੀਮਾ ਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ

ਅੰਮ੍ਰਿਤਸਰ, 14 ਜਨਵਰੀ (ਗੁਰਚਰਨ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਮਾਰਚ 2016 ਤੱਕ ਲਾਗੂ ਰਹਿਣਗੇ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ‘ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਿਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply