ਅੰਮ੍ਰਿਤਸਰ, 14 ਜਨਵਰੀ (ਗੁਰਚਰਨ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਮਾਰਚ 2016 ਤੱਕ ਲਾਗੂ ਰਹਿਣਗੇ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।
Check Also
ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ
ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …
Punjab Post Daily Online Newspaper & Print Media