Friday, July 5, 2024

ਆਲ ਇੰਡੀਆ ਸਰਵਿਸ਼ਜ ਪ੍ਰੀ-ਐਗਜ਼ਾਮੀਨੇਸ਼ਨਜ ਦੇ ਵਿਦਿਆਰਥੀਆਂ ਪੀ.ਸੀ.ਐਸ ਦੀ ਮੁਢਲੀ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸ਼ਜ ਪ੍ਰੀ-ਐਗਜ਼ਾਮੀਨੇਸ਼ਨਜ ਟ੍ਰੇਨਿੰਗ ਸੈਟਰ ਦੇ ਛੇ ਵਿਦਿਆਰਥੀਆਂ ਨੇ ਪੀ.ਸੀ.ਐਸ ਦੀ ਪੀ੍ਰਲੀਮਨਰੀ ਪ੍ਰੀਖਿਆ ਪਾਸ ਕਰ ਲਈ ਹੈ।ਇਸ ਸਬੰਧ ਵਿਚ ਜਾਣਕਾਰੀ ਦੇਦੇ ਹੋਏ ਸੈਂਟਰ ਦੀ ਡਾਇਰੈਕਟਰ ਪ੍ਰੋਫੈਸਰ ਸੁਧਾ ਜਤਿੰਦਰ ਨੇ ਦੱਸਿਆ ਕਿ ਜਿੰਨਾਂ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ ਉਨਾਂ੍ਹ ਵਿਚ ਚੜਤ ਸਿੰਘ, ਪਰਮਜੀਤ ਕੌਰ, ਸਤਿੰਦਰਰੂਪ ਸਿੰਘ, ਲਖਬੀਰ ਸਿਘ, ਰਵਿੰਦਰ ਸਿੰਘ ਅਤੇ ਡਾ. ਨਿਰਮਲ ਸਿੰਘ ਦੇ ਨਾਮ ਦਰਜ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੀਖਿਆ ਪਾਸ ਕਰਨ ਵਾਲੇ ਸਾਰੇ ਵਿਦਿਆਰਥੀ ਅਨੁਸੂਚਿਤ ਜਾਤੀ ਕੈਟੇਗਰੀ ਨਾਲ ਸਬੰਧਤ ਹਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply