Friday, July 5, 2024

ਪਿੰਡ ਬੁੰਗਲ ਵਿਖੇ ਬਾਗਬਾਨੀ ਵਿਭਾਗ ਪਠਾਨਕੋਟ ਵੱਲੋਂ ਬਲਾਕ ਪੱਧਰ ਦਾ ਕੈਂਪ ਲਗਾਇਆ

PPN1401201615ਪਠਾਨਕੋਟ, 14 ਜਨਵਰੀ (ਪ.ਪ)- ਪੰਜਾਬ ਸਰਕਾਰ ਵੱਲੋਂ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਚਲਾਈਆਂ ਜਾ ਰਹੀਆਂ ਸਕੀਮਾਂ, ਨਵੇਂ ਬਾਗ ਲਗਾਉਣ ਅਤੇ ਪੁਰਾਣੇ ਬਾਗਾਂ ਦੀ ਸਾਂਭ ਸੰਭਾਲ ਸਬੰਧੀ ਬਾਗਬਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਬੁੰਗਲ ਵਿਖੇ ਬਾਗਬਾਨੀ ਵਿਭਾਗ ਪਠਾਨਕੋਟ ਵੱਲੋਂ ਬਲਾਕ ਪੱਧਰ ਦਾ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਡਾ. ਦਰਸ਼ਨ ਪਾਲ ਡਿਪਟੀ ਡਾਇਰੈਕਟਰ ਨੇ ਕੀਤਾ। ਇਸ ਕੈਂਪ ਵਿੱਚ ਲਗਭਗ 40 ਤੋਂ ਵੱਧ ਬਾਗਬਾਨਾਂ ਨੇ ਹਿੱਸਾ ਲਿਆ।
ਡਾ. ਦਰਸ਼ਨ ਪਾਲ ਡਿਪਟੀ ਡਾਇਰੈਕਟਰ ਨੇ ਬਾਗਬਾਨਾਂ ਨੂੰ ਸੰਬੋਧਨ ਕਰਦਿਆਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿੰਮੀਦਾਰਾਂ ਨੂੰ ਨਵੇਂ ਬਾਗ ਲਗਾਉਣ ਲਈ 75 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਗਬਾਨਾਂ ਨੂੰ ਬਾਗਾਂ ਲਈ ਟਰੈਕਟਰ ਅਤੇ ਹੋਰ ਮਸ਼ੀਨਰੀ ਖਰੀਦਣ ‘ਤੇ 40 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਗਬਾਨਾਂ ਦੀ ਸਹੂਲਤ ਲਈ ਸੁਜਾਨਪੁਰ ਵਿਖੇ ਲੀਚੀ ਅਸਟੇਟ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਜਿੰਮੀਦਾਰ ਕਿਵੇਂ ਘੱਟ ਲਾਗਤ ਲਗਾ ਕੇ ਵੱਧ ਤੋਂ ਵੱਧ ਮੁਨਾਫ਼ਾ ਲੈ ਸਕਦੇ ਹਨ।ਡਾ. ਸ਼ਮੀ ਮਹਾਜਨ ਅਤੇ ਡਾ. ਜਤਿੰਦਰ ਕੁਮਾਰ ਨੇ ਜਿੰਮੀਦਾਰਾਂ ਨੂੰ ਫਲ, ਫੁੱਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ ਅਤੇ ਫੁੱਲਾਂ, ਫਲਾਂ ਅਤੇ ਸਬਜ਼ੀਆਂ ਦੀ ਤੁੜਾਈ ਉਪਰੰਤ ਉਨ੍ਹਾਂ ਦੀ ਸਾਂਭ ਸੰਭਾਲ ਬਾਰੇ ਜਾਣੂ ਕਰਵਾਇਆ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply