Thursday, July 4, 2024

ਸੜਕ ਸੁਰੱਖਿਆ ਸਪਤਾਹ ਤਹਿਤ ਟਰੈਕਟਰ, ਟਰਾਲੀਆਂ ਨੂੰ ਰਿਫਲੈਕਟਰ ਲਗਾਉਣ ਦਾ ਉਦਘਾਟਨ

PPN1401201616ਪਠਾਨਕੋਟ, 14 ਜਨਵਰੀ (ਪ.ਪ)- ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਟਰਾਂਸਪੋਰਟ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਸਪਤਾਹ ਤਹਿਤ ਅੱਜ ਟਰੈਕਟਰ, ਟਰਾਲੀਆਂ ਨੂੰ ਰਿਫਲੈਕਟਰ ਲਗਾਉਣ ਦਾ ਉਦਘਾਟਨ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਟਰੈਕਟਰ-ਟਰਾਲੀਆਂ ‘ਤੇ ਰਿਫਲੈਕਟਰ ਲਗਾ ਕੇ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਵਰਸ਼੍ਰੀ ਜਸਵੰਤ ਸਿੰਘ ਢਿੱਲੋਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਅਸ਼ਵਨੀ ਕੁਮਾਰ ਡੀ.ਐਸ.ਪੀ., ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਕੁਲਜਿੰਦਰ ਸਿੰਘ ਟ੍ਰੈਫਿਕ ਇੰਸਪੈਕਟਰ, ਵਿਜੇ ਪਾਸ਼ੀ ਅਤੇ ਦੀਪਕ ਕੁਮਾਰ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਸੜਕ ਸੁਰੱਖਿਆ ਸਪਤਾਹ ਦੌਰਾਨ ਟਰਾਂਸਪੋਰਟ ਵਿਭਾਗ ਪੰਜਾਬ ਪਠਾਨਕੋਟ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਸਿੱਖਿਆ ਵਿਭਾਗ, ਪੰਜਾਬ ਪੁਲਿਸ ਅਤੇ ਸਮਾਜ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਵੱਖ ਵੱਖ ਸਕੂਲਾਂ, ਕਾਲਜਾਂ ਵਿੱਚ ਸੈਮੀਨਾਰ ਲਗਾ ਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਟਰੈਕਟਰ, ਟਰਾਲੀਆਂ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਰੈਕਟਰ, ਟਰਾਲੀਆਂ ‘ਤੇ ਰਿਫਲੈਕਟਰ ਲਗਾਉਣ ਤਾਂ ਜੋ ਰਾਤ ਸਮੇਂ ਹੋਣ ਵਾਲੀਆਂ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਦੂਰ ਦੁਰਾਡੇ ਦੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸਮੇਂ ਸਮੇਂ ‘ਤੇ ਕੈਂਪ ਲਗਾਉਂਦੇ ਰਹਿਣ। ਇਸ ਮੌਕੇ ਸ਼੍ਰੀ ਜਸਵੰਤ ਸਿੰਘ ਢਿੱਲੋਂ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਨੇ ਦੱਸਿਆ ਕਿ ਜੇ ਕੋਈ ਟਰੈਕਟਰ, ਟਰਾਲੀ ਮਾਲਕ ਰਿਫਲੈਕਟਰ ਬਾਜ਼ਾਰ ਤੋਂ ਨਹੀਂ ਖਰੀਦ ਸਕਦਾ ਤਾਂ ਉਹ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਦੇ ਦਫ਼ਤਰ ਤੋਂ ਮੁਫ਼ਤ ਰਿਫਲੈਕਟਰ ਲੈ ਕੇ ਆਪਣੇ ਟਰੈਕਟਰ-ਟਰਾਲੀ ‘ਤੇ ਲਗਾਉਣ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਅੰਦਰ ਲਗਭਗ 185 ਟਰੈਕਟਰ-ਟਰਾਲੀਆਂ ‘ਤੇ ਰਿਫਲੈਕਟਰ ਲਗਾਏ ਗਏ ਹਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply