ਅੰਮ੍ਰਿਤਸਰ, 14 ਜਨਵਰੀ (ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਘੀ ਦੇ ਪਾਵਨ ਦਿਹਾੜੇ ਵਾਪਰੀ ਮੰਦਭਾਗੀ ਘਟਨਾ ਦੌਰਾਨ ਪ੍ਰੂਕਰਮਾ ਵਿਵਿੱਚ ਦੁਖਭੰਜਨੀ ਬੇਰ ਨੇੜੇ ਡਿਊਟੀ ਤੇ ਤਾਇਨਾਤ ਗੁਰਪ੍ਰੀਤ ਸਿੰਘ ਨਾਂ ਦੇ ਸੇਵਾਦਾਰ ਦੇ ਗੋਲੀ ਲ’ਗਣ ਨਾਲ ਦਹਿਸ਼ਤ ਦਾ ਮਹੌਲ ਬਣ ਗਿਆ। ਮਿਲੀ ਜਾਣਕਾਰੀ ਮੁਤਾਬਿਕ ਪ੍ਰਰਿਕਮਾ ਵਿਵਿੱਚ ਗੋਲੀ ਸੇਵਾਦਾਰ ਦੀ ਦਸਤਾਰ ਨੂੰ ਚੀਰਦੀ ਹੋਈ ਸ਼ਾਤੀ ਨੂੰ ਖਹਿੰਦੀ ਹੋਈ ਲੰਘ ਗਈ। ਜਿਸ ਨਾਲ ਗੁਰਪ੍ਰੀਤ ਦੇ ਮਾਮੂਲੀ ਜਖਮ ਵੀ ਹੋ ਗਿਆ । ਘਟਨਾ ਦਾ ਪਤਾ ਲ’ਗਣ ‘ਤੇ ਸ਼੍ਰੋਮਣੀ ਕਮੇਟੀ ਤੇ ਪੁਲਿਸ ਦੇ ਅੀਧਕਾਰੀ ਮੌਕੇ ‘ਤੇ ਪਹੁੰਚ ਗਏ। ਜਿੰਨਾਂ ਵਲੋਂ ਮਾਮਲੇ ਦੀ ਜਾਂਚ ਸ਼ੁਰੀ ਕੀਤੀ ਗਈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਗੋਲੀ ਦਾ ਇਹ ਪਤਾ ਨਹੀਂ ਲ’ਗਾ ਕਿ ਕਿਸ ਪਾਸਿਓਂ ਆਈ ਹੈ।ਜਿਸ ਦੀ ਜਾਂਚ ਤੋਂ ਬਾਅਦ ਹੀ ਸਚਾਈ ਸਾਹਮਣੇ ਆਏਗੀ। ਇਸੇ ਦੌਰਾਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਰੱਖਿਆ ਦਸਤੇ ਦੇ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਜੱਬੋਵਾਲ ਨੂੰ ਡਿਊਟੀ ਦੌਰਾਨ ਗੋਲੀ ਲੱਗਣ ਤੇ ਮੰਦਭਾਗੀ ਘਟਨਾ ਦੱਸਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਕੀਤਾ। ਸ: ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਭਾਈ ਗੁਰਪ੍ਰੀਤ ਸਿੰਘ ਦੁੱਖਭੰਜਨੀ ਬੇਰੀ ਕੋਲ ਆਪਣੀ ਡਿਊਟੀ ਤੇ ਤਾਇਨਾਤ ਸੀ ਕਿ ਅਚਾਨਕ ਬਾਹਰੋਂ ਹਵਾਈ ਫਾਇਰ ਰਾਹੀਂ ਆਈ ਗੋਲੀ ਉਸ ਦੀ ਦਸਤਾਰ ‘ਚੋਂ ਲੰਘਦੀ ਹੋਈ ਛਾਤੀ ਦੇ ਖੱਬੇ ਪਾਸੇ ਜਾ ਲੱਗੀ। ਜਿਸ ਨਾਲ ਭਾਈ ਗੁਰਪ੍ਰੀਤ ਸਿੰਘ ਮਾਮੂਲੀ ਜਖ਼ਮੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਈ ਗੁਰਪ੍ਰੀਤ ਸਿੰਘ ਇਸ ਸਮੇਂ ਸ੍ਰੀ ਗੁਰੂ ਰਾਮਦਾਸ ਹਸਪਤਾਲ, ਨੇੜੇ ਗੁਰਦੁਆਰਾ ਸ਼ਹੀਦ ਗੰਜ ਵਿਖੇ ਐਮਰਜੈਂਸੀ ਵਾਰਡ ਵਿੱਚ ਦਾਖਲ ਹੈ ਤੇ ਉਸ ਦੀ ਹਾਲਤ ਬਿਲਕੁਲ ਸਥਿਰ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਤਾ ਲੱਗਣ ਤੇ ਉਨ੍ਹਾਂ ਤੁਰੰਤ ਭਾਈ ਗੁਰਪ੍ਰੀਤ ਸਿੰਘ ਨੂੰ ਫੋਨ ਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਦੇ ਡਾਕਟਰਾਂ ਨੂੰ ਭਾਈ ਗੁਰਪ੍ਰੀਤ ਸਿੰਘ ਦਾ ਹਰ ਤਰ੍ਹਾਂ ਨਾਲ ਖਿਆਲ ਰੱਖਣ ਲਈ ਕਿਹਾ। ਸ: ਬੇਦੀ ਨੇ ਦੱਸਿਆ ਕਿ ਮੌਕੇ ਤੇ ਹੀ ਮੇਰੇ ਸਮੇਤ ਭਾਈ ਗੁਰਪ੍ਰੀਤ ਸਿੰਘ ਦਾ ਹਾਲ ਚਾਲ ਪੁੱਛਣ ਲਈ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ: ਹਰਚਰਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ: ਸੁਲੱਖਣ ਸਿੰਘ, ਵਧੀਕ ਮੈਨੇਜਰ ਸz: ਲਖਬੀਰ ਸਿੰਘ ਤੇ ਸ: ਬਘੇਲ ਸਿੰਘ ਪਹੁੰਚੇ। ਸ: ਬੇਦੀ ਨੇ ਦੱਸਿਆ ਕਿ ਐਮਰਜੈਂਸੀ ਵਾਰਡ ਵਿੱਚ ਡਾ: ਬਰਜਿੰਦਰ ਸਿੰਘ ਦੇ ਨਾਲ ਹੋਰ ਡਾਕਟਰੀ ਸਟਾਫ ਭਾਈ ਗੁਰਪ੍ਰੀਤ ਸਿੰਘ ਦੇ ਇਲਾਜ ਵਿੱਚ ਲੱਗਾ ਹੋਇਆ ਹੈ। ਸ: ਬੇਦੀ ਨੇ ਹੋਰ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਸਬੰਧੀ ਮੌਕੇ ਤੇ ਪਹੁੰਚ ਕੇ ਡੀ ਐਸ ਪੀ ਸz: ਅਮਨਦੀਪ ਸਿੰਘ, ਕੋਤਵਾਲੀ ਥਾਣੇ ਦੇ ਐਸ ਐਚ ਓ ਸ: ਹਰਜਿੰਦਰ ਸਿੰਘ ਕਲੇਰ ਤੇ ਸ੍ਰੀ ਦਰਬਾਰ ਸਾਹਿਬ ਦੀ ਗਲਿਆਰਾ ਚੌਂਕੀ ਦੇ ਐਸ.ਐਚ.ਓ ਸ: ਭਗਵਾਨ ਸਿੰਘ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਪੂਰੀ ਚੌਕਸੀ ਰੱਖਣ ਲਈ ਮੈਨੇਜਰ ਸz: ਸੁਲੱਖਣ ਸਿੰਘ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਉਨ੍ਹਾ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਤੇ ਪੁਲੀਸ ਵੱਲੋਂ ਇਸ ਦੇ ਅੰਦਰ ਤੇ ਚਾਰ ਚੁਫੇੇਰੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਾਲਾਤ ਪੂਰੀ ਤਰ੍ਹਾਂ ਸੁਖਾਵੇਂ ਤੇ ਸ਼ਾਂਤ ਹਨ ਤੇ ਦਰਸ਼ਨ ਕਰਨ ਵਾਲੀਆਂ ਸ਼ਰਧਾਲੂ ਸੰਗਤਾਂ ਅਸਾਨੀ ਨਾਲ ਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਕਮੇਟੀ ਵੱਲੋਂ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ ਕਿ ਭਾਵੇਂ ਇਹ ਗੋਲੀ ਡਿਊਟੀ ‘ਤੇ ਤਾਇਨਾਤ ਸੇਵਾਦਾਰ ਨੂੰ ਬਾਹਰੋਂ ਅਚਾਨਕ ਆ ਕੇ ਲੱਗੀ ਹੈ ਪਰ ਫਿਰ ਵੀ ਇਸ ਦੀ ਪੂਰੀ ਤਰ੍ਹਾਂ ਛਾਣਬੀਨ ਕਰਕੇ ਦੋਸ਼ੀ ਦੀ ਭਾਲ ਕਰਕੇ ਉਸ ਉੱਪਰ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਉਧਰ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲ਼ਖ ਦਾ ਕਹਿਣਾ ਹੈ ਕਿ ਸੇਵਾਦਾਰ ਗੁਰਪ੍ਰੀਤ ਸਿੰਘ ਨੂੰ ਲੱਗੀ ਗੋਲੀ .513 ਬੋਰ ਦੀ ਬੰਦੂਕ ਦੀ ਹੈ, ਪ੍ਰੰਤੂ ਇਹ ਕਿਸ ਨੇ ਚਲਾਈ ਤੇ ਕਿੳਓਂਚਲਾਈ ਦੀ ਜਾਂਚ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜਿੰਨਾਂ ਪਾਸ .315 ਦੀਆਂ ਰਜਿਸਟਰਡ ਬੰਦੂਕਾਂ ਹਨ, ਉਨਾਂ ਦੀ ਪੜਤਾਲ ਕੀਤੀ ਜਾਵੇਗੀ। ਉਨਾਂ ਸ਼’ਕ ਜਾਹਰ ਕੀਤਾ ਕਿ ਗੋਲੀ ਜਲਿਆਂਵਾਲਾ ਬਾਗ ਤਰਫੋਂ ਆਈ ਹੋ ਸਕਦੀ ਹੈ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media