Thursday, October 29, 2026

 ਪਿੰਡ ਵਾਂ ਤਾਰਾ ਸਿੰਘ ਵਿਖੇ ਮਾਘੀ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ

PPN1501201601 PPN1501201602

ਭਿੱਖੀਵਿੰਡ, 15 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇ)- ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਵਾਂ ਤਾਰਾ ਸਿੰਘ ਵਿਖੇ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਦੇ ਸਥਾਨ ਵਿਖੇ ਸਲਾਨਾ ਮਾਘੀ ਦਾ ਜੋੜ ਮੇਲਾ ਮਨਾਇਆ ਗਿਆ।ਇਹ ਸਲਾਨਾ ਜੋੜ ਮੇਲਾ 1 ਅਤੇ 2 ਮਾਘ ਨੂੰ ਪਿੰਡ ਵਾਂ ਤਾਰਾ ਸਿੰਘ ਵਿਖੇ ਹਰ ਸਾਲ ਸੰਗਤਾਂ ਅਤੇ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਹੈ।12 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਅਤੇ 14 ਜਨਵਰੀ ਨੂੰ ਭੋਗ ਪਾਏ ਗਏ। ਉਪਰੰਤ ਖੁੱਲ੍ਹੇ ਪੰਡਾਲ ਵਿੱਚ ਦੀਵਾਨ ਸਜਾਏ ਗਏ, ਜਿਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸੰਤ ਮਹਾਂਪੁਰਸ਼ ਅਤੇ ਪੰਥਕ ਆਗੂ ਵਿਸ਼ੇਸ਼ ਤੌਰ ਤੇ ਪਹੁੰਚੇ।ਇਸ ਸਮੇਂ ਜੋੜਿਆਂ ਦੀ ਸੇਵਾ ਪਿੰਡ ਵਾਂ ਤਾਰਾ ਸਿੰਘ, ਮਾੜੀ ਕੰਬੋਕੇ ਅਤੇ ਰਾਜੋਕੇ ਦੀਆਂ ਸੰਗਤਾਂ ਵੱਲੋਂ ਕੀਤੀ ਗਈ। ਇਸ ਸਮੇਂ ਲੰਗਰ ਦੀ ਸੇਵਾ ਪਿੰਡ ਰਾਜੋਕੇ ਅਤੇ ਵਾਂ ਦੀਆਂ ਸੰਗਤਾਂ ਵੱਲੋਂ ਕੀਤੀ ਗਈ। ਦੀਵਾਨ ਵਿੱਚ ਕਵੀਸ਼ਰ, ਕਥਾ ਵਾਚਕ, ਰਾਗੀ-ਢਾਡੀ ਜਥਿਆਂ ਵੱਲੋਂ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ ਗਿਆ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply