
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਟ੍ਰੈਫਿਕ ਪੁਲਿਸ ਵੱਲੋਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ।ਇਸ ਸੰਬੰਧ ਵਿੱਚ ਬਹੁਤ ਸਾਰੇ ਪ੍ਰੋਗਰਾਮ ਕਰਵਾਏ ਗਏ।ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਮੁੱਦਾ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਤੋਂ ਜਾਣੂ ਕਰਵਾਉਣਾ ਸੀ।ਇਸੇ ਹੀ ਵਿਸ਼ੇ ਨਾਲ ਸੰਬੰਧਿਤ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿੱਚ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਵੱਖਸ਼ਵੱਖ ਸਕੂਲਾਂ ਦੇ 25 ਵਿਦਿਆਰਥੀਆਂ ਨੇ ਭਾਗ ਲਿਆ।ਇਨ੍ਹਾਂ ਸਾਰਿਆਂ ਵਿਚੋਂ ਅੱਠ ਵਿਦਿਆਰਥੀ ਆਖ਼ਰੀ ਮੁਕਾਬਲੇ ਵਿੱਚ ਪਹੁੰਚੇ ਜਿੰਨ੍ਹਾਂ ਵਿਚੋਂ ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੇ ਦੱਸਵੀਂ ਜਮਾਤ ਦੇ ਵਿਦਿਆਰਥੀ ਵੇਦਾਂਤ ਮਹਾਜਨ ਅਤੇ ਸਨੇਹ ਆਸੀਰਾਇ ਪਹਿਲੇ ਸਥਾਨ ਤੇ ਰਹੇ।
ਇਸ ਮੌਕੇ ਤੇ ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਦੀ ਇਸ ਆਲਾ ਕਾਰਗੁਜ਼ਾਰੀ ਤੇ ਵਧਾਈ ਦਿੱਤੀ। ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੀ ਸੁਰੱਖਿਆ ਲਈ ਸੜਕ ਨਿਯਮਾਂ ਦਾ ਪਾਲਣ ਕਰਨਾ ਬਹੁਤ ਜ਼ਰੂਰੀ ਹੈ।
Punjab Post Daily Online Newspaper & Print Media