Thursday, April 23, 2026

ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

PPN1501201620

ਪੱਟੀ, 14 ਜਨਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਦਸਮ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਭੱਠ ਸਾਹਿਬ ਤੋਂ ਨਗਰ ਕੀਰਤਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ।ਜਿਸ ਵਿਚ ਧਾਰਮਿਕ ਜਥੇਬੰਦੀਆਂ, ਸਭਾ ਸੁਸਇਟੀਆਂ, ਸ਼ਬਦੀ ਜਥੇ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਨਗਰ ਕਰਿਤਨ ਗੁਰਦੁਆਰਾ ਸਹਿਬ ਤੋਂ ਚੱਲ ਕੇ ਸ਼ੀਹਰ ਦੇ ਵੱਖ ਵੱਖ ਬਜਾਰਾਂ ਗਾਂਧੀ ਸੱਥ, ਲਾਹੋਰ ਰੋਡ, ਕੁੱਲਾ ਚੋਂਕ, ਗੁਰੁ ਨਾਨਕ ਕਾਲੋਨੀ, ਕਾਲਜ ਰੋਡ, ਸਰਕੂਲਰ ਰੋਡ, ਸਰਹਾਲੀ ਰੋਡ, ਰੇਲਵੇ ਰੋਡ, ਰੇਲਵੇ ਸਟੇਸ਼ਨ, ਪੁਰਾਣੀ ਕੈਰੋਂ, ਮੇਨ ਬਜਾਰ, ਬੱਸ ਅੱਡਾ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।ਸ਼ਹਿਰ ਵਾਸੀਆਂ ਵੱਲੋਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਚਾਹ ਦਾ ਲ਼ੰਗਰ ਤੇ ਗੁਰੁ ਕਾ ਲ਼ੰਗਰ ਲਗਾਇਆ ਗਿਆ।ਇਸ ਮੌਕੇ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ, ਗੁਰਦੁਆਰਾ ਭੱਠ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਸਰੂਪ ਸਿੰਘ, ਭੁੁਿਪੰਦਰ ਸਿੰਘ ਮਿੰਟੂ, ਗੁਰਚਰਨ ਸਿੰਘ ਚੰਨ , ਕੰਵਲਪ੍ਰੀਤ ਸਿੰਘ ਗਿੱਲ, ਬਾਬਾ ਨਿਰਮਲ ਸਿੰਘ, ਬਾਬਾ ਬਾਜ ਸਿੰਘ ਗੋਪਾਲਾ, ਬਾਬਾ ਪ੍ਰਗਟ ਸਿੰਘ, ਬਾਬਾ ਅਮਰਜੀਤ ਸਿੰਘ, ਪਿ੍ਰੰੰਸ, ਜਗਦੀਪ ਸਿੰਘ ਪ੍ਰਿੰਸ ਭਾਟੀਆ, ਬਲਵਿੰਦਰ ਸਿੰਘ ਭੁੱਲਰ, ਜਰਨੈਲ ਸਿੰਘ, ਸੁਰਿੰਦਰ ਸਿੰਘ ਔਲਖ, ਭਾਈ ਸੁਖਵਿੰਦਰ ਸਿੰਘ, ਬਾਜ ਸਿੰਘ, ਬਾਬਾ ਬਲਵਿੰਦਰ ਸਿੰਘ ਅਤੇ ਹੋਰ ਸੰਗਤਾਂ ਨੇ ਹਾਜਰੀ ਭਰੀ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …

Leave a Reply