Friday, March 27, 2026

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

PPN1501201622

ਅੰਮ੍ਰਿਤਸਰ , 15 ਜਨਵਰੀ (ਜਗਦੀਪ ਸਿੰਘ ਸ’ਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਸਾਹਿਬੇ ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਪੂਰੀ ਖਾਲਸਾਈ ਸ਼ਾਨ ਅਤੇ ਰਵਾਇਤ ਨਾਲ ਇਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ । ਨਗਰ ਕੀਰਤਨ ਵਿੱਚ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ, ਬਸੰਤ ਐਵੀਨਿਊ, ਮਜੀਠਾ ਬਾਈਪਾਸ, ਰਣਜੀਤ ਐਵੀਨਿਊ, ਗੋਲਡਨ ਐਵੀਨਿਊ, ਸੁਲਤਾਨਵਿੰਡ ਰੋਡ, ਪਰਾਗਦਸ, ਭਗਤਾਂਵਾਲਾ, ਫਰੈਂਡਸ ਐਵੀਨਿਊ, ਮਝਵਿੰਡ, ਝਬਾਲ, ਅਜਨਾਲਾ, ਨਵਾਂ ਪਿੰਡ, ਤਰਨਤਾਰਨ, ਰਸੂਲਪੁਰ, ਪੱਟੀ, ਸੀ.ਕੇ.ਡੀ ਨਰਸਿੰਗ ਕਾਲਜ ਅਤੇ ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਹੋਏ । ਦੀਵਾਨ ਦੇ ਪ੍ਰਮੁ’ਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਤੋਂ ਅਰੰਭ ਹੋਏ ਇਸ ਨਗਰ ਕੀਰਤਨ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ, ਮੀਤ ਪ੍ਰਧਾਨ . ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਸz. ਨਿਰਮਲ ਸਿੰਘ, ਆਨਰੇਰੀ ਸੱਕਤਰ ਸ. ਨਹਿੰਦਰ ਸਿੰਘ ਖੁਰਾਣਾ, ਸ. ਹਰਮਿੰਦਰ ਸਿੰਘ, ਸ. ਸੰਤੋਖ ਸਿੰਘ ਸੇਠੀ, ਸ. ਗੁਰਿੰਦਰ ਸਿੰਘ ਚਾਵਲਾ, ਸz. ਸਰਬਜੀਤ ਸਿੰਘ, ਸz. ਸਵਿੰਦਰ ਸਿੰਘ ਕੱਥੁਨੰਗਲ, ਸ. ਇੰਦਰਪ੍ਰੀਤ ਸਿੰਘ ਚੱਢਾ, ਸ. ਮਨਮੋਹਨ ਸਿੰਘ ਸੇਠੀ, ਸz. ਰਣਬੀਰ ਸਿੰਘ ਚੋਪੜਾ, ਸ. ਮਨਜੀਤ ਸਿੰਘ ਮੰਜਲ, ਡਾ: ਧਰਮਵੀਰ ਸਿੰਘ, ਸz. ਅਰਿਦਮਨ ਸਿੰਘ ਮਾਹਲ, ਸ. ਰਮਨੀਕ ਸਿੰਘ, ਸz. ਬਲਦੇਵ ਸਿੰਘ ਚੌਹਾਨ, ਸz. ਜਸਪਾਲ ਸਿੰਘ, ਡਾ: ਸ਼੍ਰੀਮਤੀ ਅਮਰਪਾਲੀ, ਸ਼੍ਰੀਮਤੀ ਸੁਖਬੀਰ ਕੌਰ ਮਾਹਲ, ਡਾ: ਸੂਬਾ ਸਿੰਘ, ਸz. ਸੁਰਿੰਦਰ ਸਿੰਘ ਅਤੇ ਸz. ਮਨਮੋਹਨ ਸਿੰਘ ਸਹਿੰਸਰਾ ਨੇ ਸ਼ਿਰਕਤ ਕੀਤੀ । ਜੀ. ਟੀ. ਰੋਡ ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿਘ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਮਹਿਮਾਨਾਂ, ਮੈਂਬਰ ਸਾਹਿਬਾਨ, ਵੱਖੁਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ, ਅਧਿਆਪਕ ਸਾਹਿਬਾਨ, ਵਿਦਿਆਰਥੀਆਂ ਅਤੇ ਹੋਰ ਸੰਗਤਾਂ ਨੂੰ ‘ਜੀ ਆਇਆਂ’ ਆਖਿਆ ।ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਪੂਰੀ ਪ੍ਰਤੀਬੱਧਤਾ ਨਾਲ ਸਿੱਖ ਪੰਥ ਅਤੇ ਸਿੱਖ ਸੰਗਤਾਂ ਦੀ ਸੇਵਾ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ ਅਤੇ ਇਸਦਾ ਮੁ’ਖ ਮੰਤਵ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ।ਇਸੇ ਲਈ ਦੀਵਾਨ ਵੱਲੋਂ ਗੁਰੂ ਸਾਹਿਬਾਨ ਦੇ ਜੀਵਨ ਨਾਲ ਜੁੜੇ ਹੋਏ ਪਵਿੱਤਰ ਦਿਹਾੜੇ ਸਿੱਖ ਰਵਾਇਤਾਂ ਨਾਲ ਮਨਾ ਕੇ ਨਵੀਂ ਪਨੀਰੀ ਨੂੰ ਸਿੱਖ ਵਿਰਸੇ ਨਾਲ ਜੋੜਨ ਦੇ ਯਤਨ ਕੀਤੇ ਜਾਂਦੇ ਹਨ ।
ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡਗ੍ਰੰਥੀ ਗਿਆਨੀ ਜਗਤਾਰ ਸਿੰਘ ਵਲੋਂ ਗੁਰੂ ਚਰਨਾਂ ਵਿੱਚ ਅਰਦਾਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿੱਚ ਨਗਰ ਕੀਰਤਨ ਦਾ ਆਰੰਭ ਹੋਇਆ । ਪਾਲਕੀ ਸਾਹਿਬ ਦੀ ਅਗਵਾਈ ਵਿੱਚ ਨਿਸ਼ਾਨ ਸਾਹਿਬ, ਪੰਜ ਪਿਆਰੇ, ਰਣਜੀਤ ਨਗਾੜਾ ਅਤੇ ਖਾਲਸਾਈ ਪਹਿਰਾਵੇ ਵਿੱਚ ਸਜੇ ਵਿਦਿਆਰਥੀ ਸਿੱਖ ਵਿਰਸੇ ਦੀ ਸ਼ਾਨੁੋਸ਼ੋਕਤ ਦਾ ਪ੍ਰਦਰਸ਼ਨ ਕਰ ਰਹੇ ਸਨ।ਵਿਦਿਆਰਥੀਆਂ ਵੱਲੋਂ ਟਿਪਰੀ, ਡੰਬਲ, ਲੇਜ਼ੀਅਮ, ਬੈਂਡ ਆਦਿ ਕਲਾਵਾਂ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ।ਸੁੰਦਰ ਯੂਨੀਫਾਰਮ ਵਿੱਚ ਸ’ਜੇ ਵਿਦਿਆਰਥੀ ਅਤੇ ਅਧਿਆਪਕ ਗੁਰਬਾਣੀ ਦਾ ਜਾਪ ਕਰ ਰਹੇ ਸਨ ।ਉਹਨਾਂ ਵੱਲੋਂ ਲਗਾਏ ਜਾ ਰਹੇ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਪੂਰਾ ਆਲਾੁਦੁਆਲਾ ਗੂੰਜ ਰਿਹਾ ਸੀ ।ਵੱਖੁਵੱਖ ਸਕੂਲਾਂ ਵੱਲੋਂ ਸਜਾਈਆਂ ਝਾਕੀਆਂ ਸੰਗਤਾਂ ਦੀ ਖਿੱਚ ਦਾ ਵਿਸ਼ੇਸ਼ ਕੇਂਦਰ ਸਨ । ਨਗਰ ਕੀਰਤਨ ਦਾ ਸਰਦਾਰ ਪਗੜੀ ਹਾਊਸ ਵੱਲੋਂ ਬੜੇ ਉਤਸ਼ਾਹ ਨਾਲ ਨਿੱਘਾ ਸੁਆਗਤ ਕੀਤਾ ਗਿਆ ਅਤੇ ਬੱਚਿਆਂ ਲਈ ਚਾਹ ਦੀ ਸੇਵਾ ਨਿਭਾਈ ਗਈ । ਸੰਗਤਾਂ ਵੱਲੋਂ ਵੀ ਨਗਰ ਕੀਰਤਨ ਵਿੱਚ ਸ਼ਾਮਲ ਵਿਦਿਆਰਥੀਆਂ ਅਤੇ ਸੰਗਤਾਂ ਦੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚਾਹੁਪਾਣੀ ਦੀ ਸੇਵਾ ਕੀਤੀ ਗਈ।ਨਗਰ ਕੀਰਤਨ ਦੇ ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ਤੇ ਵਿਦਿਆਰਥੀਆਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ।ਸ. ਚਰਨਜੀਤ ਸਿੰਘ ਚੱਢਾ ਨੇ ਨਗਰ ਕੀਰਤਨ ਦੇ ਸਫਲ ਆਯੋਜਨ ਲਈ ਸ਼ਹਿਰ ਦੀ ਪੁਲਿਸ, ਪ੍ਰਸ਼ਾਸਨ ਅਤੇ ਸੰਗਤਾਂ ਦਾ ਉਨ੍ਹਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply