Friday, July 5, 2024

27ਵੇਂ ਰੋਡ ਸੇਫਟੀ ਸਪਤਾਹ ਤਹਿਤ ਰਾਮਲੀਲਾ ਗਰਾਉਂਡ ਤੋਂ ਜਾਗਰੂਕਤਾ ਰੈਲੀ ਕੱਢੀ

PPN1501201623

ਪਠਾਨਕੋਟ, 15 ਜਨਵਰੀ (ਪ.ਪ)- ਜਿਲ੍ਹਾ ਪਠਾਨਕੋਟ ਵਿੱਚ ਮਨਾਏ ਜਾ ਰਹੇ 27 ਵੇਂ ਰੋਡ ਸੇਫਟੀ ਸਪਤਾਹ ਦੇ ਅਧੀਨ ਅੱਜ ਰਾਮਲੀਲਾ ਗਰਾਉਂਡ ਤੋਂ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਨੂੰ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਅਮਿਤ ਮਹਾਜਨ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਾਲ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਜਸਵੰਤ ਸਿੰਘ ਢਿੱਲੋ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਪਵਨ ਕੁਮਾਰ, ਡੀ.ਐਸ.ਪੀ. ਟ੍ਰੈਫਿਕ ਅਸ਼ਵਨੀ ਕੁਮਾਰ, ਟ੍ਰੈਫਿਕ ਪੁਲਿਸ ਦੇ ਇੰਚਾਰਜ ਇੰਸਪੈਕਟਰ ਕੁਲਜਿੰਦਰ ਸਿੰਘ, ਵਿਜੈ ਪਾਸ਼ੀ, ਰਾਮ ਮੂਰਤੀ ਸ਼ਰਮਾ, ਕਿਰਨ ਕਪੂਰ, ਨਰਿੰਦਰ ਕਾਲਾ, ਅਸ਼ੋਕ ਕੁਮਾਰ ਅਤੇ ਹੋਰ ਹਾਜਰ ਸਨ।
ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਚੇਤਨਾ ਰੈਲੀ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 10 ਜਨਵਰੀ ਤੋਂ 16 ਜਨਵਰੀ 2016 ਤੱਕ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ।ਜਿਸ ਤਹਿਤ ਵੱਖ ਵੱਖ ਸਕੂਲਾਂ-ਕਾਲਜਾਂ, ਬੱਸ ਅੱਡਿਆਂ ‘ਚ ਸੈਮੀਨਾਰ ਕਰਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਅਸੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਦ ਤੱਕ ਅਸੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਸਕਦੇ।ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਅਸੀ ਖੁਦ ਵੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੀਏ ਅਤੇ ਦੂਸਰੇ ਲੋਕਾਂ ਨੂੰ ਵੀ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰੀਏ।
ਇਸ ਜਾਗਰੂਕਤਾ ਰੈਲੀ ਵਿੱਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ।ਇਹ ਰੈਲੀ ਰਾਮਲੀਲਾ ਗਰਾਉਂਡ ਤੋਂ ਸ਼ੁਰੂ ਹੋ ਕੇ ਡਲਹੋਜੀ ਰੋਡ, ਲਾਈਟਾਂ ਵਾਲਾ ਚੌਕ, ਵਾਲਮੀਕੀ ਚੌਕ, ਗਾਂਧੀ ਚੌਕ, ਡਾਕਖਾਨਾ ਚੌਕ, ਮਿਸ਼ਨ ਰੋਡ ਆਦਿ ਤੋਂ ਹੁੰਦੀ ਹੋਈ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਦੀ ਹੋਈ ਰਾਮਲੀਲਾ ਗਰਾਉਂਡ ਵਿਖੇ ਸਮਾਪਤ ਹੋਈ। ਇਸ ਰੈਲੀ ਵਿੱਚ ਬੱਚਿਆਂ ਨੇ ਆਪਣੇ ਹੱਥਾਂ ਵਿੱਚ ਟ੍ਰੈਫਿਕ ਨਿਯਮਾਂ ਸਬੰਧੀ ਸਲੋਗਨ ਲਿਖੀਆਂ ਹੋਈਆਂ ਤਖਤੀਆਂ ਫੜੀਆਂ ਹੋਈਆਂ ਸਨ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply