Thursday, April 23, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਲੋਂ ਨਗਰ ਕੀਰਤਨ ਦਾ ਅਯੋਜਨ

PPN1501201624

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਨਗਰ ਕੀਰਤਨ ਦਾ ਅਯੋਜਨ ਕੀਤਾ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਪਿੰਡ ਧੌਂਲ ਕਲਾਂ ਦੇ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਜੀ ਤੋਂ ਸੁਰੂ ਹੋ ਕੇ ਪਿੰਡ ਦੇ ਵੱਖ ਵੱਖ ਗੁਰਦੁਆਰਿਆਂ ਵਿੱਚ ਪਹੁੰਚਿਆ।ਇਸ ਵਿੱਚ ਚੌਥੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨਗਰ ਕੀਰਤਨ ਦਾ ਹਿਸਾ ਬਣੇ।ਸਕੂਲ ਦੇ ਬੱਚਿਆਂ ਦੁਆਰਾ ਸ਼ਬਦ ਕੀਰਤਨ ਦਾ ਗਾਇਨ ਅਤੇ ਜਾਪ ਕਰਦੇ ਹੋਏ ਮਾਹੌਲ ਨੂੰ ਅਧਿਆਤਮਕ ਰੰਗ ਵਿੱਚ ਰੰਗ ਰਹੇ ਸਨ।ਇਸ ਮੌਕੇ ਤੇ ਬੋਲਦਿਆਂ ਪਿ੍ਰੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਨੇ ਕਿਹਾ ਕਿ ਚੀਫ ਖਾਲਸਾ ਦੀਵਾਨ ਦੇ ਮੁੱਖ ਉਦੇਸ਼ ਕਿ ਬੱਚਿਆਂ ਨੂੰ ਆਪਣੇ ਧਰਮ ਨਾਲ ਜੋੜਨਾ ਹੈ, ਇਸੇ ਲਈ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਹੈ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply