Monday, July 20, 2026

ਯੂਨੀਵਰਸਿਟੀ ਵਿਖੇ ਦੋ-ਦਿਨਾਂ ਕੈਂਸਰ ਜਾਗਰੂਕਤਾ ਤੇ ਸਕਰੀਨਿੰਗ ਕੈਂਪ ਆਰੰਭ

PPN1501201629

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਹਤ ਕੇਂਦਰ ਵਿਖੇ ਦੋ-ਦਿਨਾਂ ਕੈਂਸਰ ਜਾਗਰੂਕਤਾ ਅਤੇ ਸਕਰੀਨਿੰਗ ਕੈਂਪ ਲਗਾਇਆ ਗਿਆ। ਇਹ ਕੈਂਪ ਯੂਨੀਵਰਸਿਟੀ ਦੇ ਸਿਹਤ ਕੇਂਦਰ ਵੱਲੋਂ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਅਤੇ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਦੇ ਸਹਿਯੋਗ ਨਾਲ ਲਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਆਮ ਜਨਤਾ ਵਿਚ ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਇਹ ਕੈਂਪ ਭਲਕੇ 16 ਜਨਵਰੀ ਨੂੰ ਸੰਪੰਨ ਹੋਵੇਗਾ। ਪਹਿਲੇ ਦਿਨ 102 ਮਰੀਜਾਂ ਦਾ ਚੈਕਅਪ ਕੀਤਾ ਗਿਆ।
ਚੇਅਰਪਰਸਨ, ਯੂਨੀਵਰਸਿਟੀ ਮੈਡੀਕਲ ਕਮੇਟੀ, ਡਾ. ਗੁਰਚਰਨ ਕੌਰ ਨੇ ਇਸ ਕੈਂਪ ਦਾ ਵਿਧੀਵਤ ਉਦਘਾਟਨ ਕੀਤਾ ਅਤੇ ਕੈਂਪ ਵਿਚ ਸ਼ਾਮਿਲ ਡਾਕਟਰਾਂ ਅਤੇ ਹੋਰ ਸਟਾਫ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲ਼ਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਕੈਂਪ ਵੱਧ ਤੋਂ ਵੱਧ ਲਾਏ ਜਾਣੇ ਚਾਹੀਦੇ ਹਨ ਤਾਂ ਜੋ ਆਮ ਜਨਤਾ ਵਿਚ ਜਾਗਰੂਕਤਾ ਪੈਦਾ ਹੋ ਸਕੇ ਅਤੇ ਉਹ ਇਸ ਮਾਰੂ ਬੀਮਾਰੀ ਬਾਰੇ ਵੇਲੇ ਸਿਰ ਸਹੀ ਜਾਣਕਾਰੀ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਕੀਮਤੀ ਜਾਨਾਂ ਪੇਂਡੂ ਅਤੇ ਪੱਛੜਿਆਂ ਇਲਾਕਿਆਂ ਵਿਚ ਜਾਣਕਾਰੀ ਦੀ ਅਣਹੋਂਦ ਕਰਕੇ ਹੀ ਚਲੀਆਂ ਜਾਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਅਜਿਹੇ ਇਲਾਕਿਆਂ ਵਿਚ ਜਾ ਕੇ ਇਸ ਬੀਮਾਰੀ ਸਬੰਧੀ ਜਾਗਰੂਕਤਾ ਫਲਾਉਣ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply