Friday, September 25, 2026

ਪ੍ਰੋ: ਵਲਟੋਹਾ ਪਿੰਡਾਂ ਦੇ ਵਿਕਾਸ ਲਈ ਦਿਨ ਰਾਤ ਇਕ ਕਰ ਰਹੇ ਹਨ – ਸਰਪੰਚ ਮਨਜੀਤ

PPN1601201601ਅਲਗੋਂ ਕੋਠੀ, 16 ਜਨਵਰੀ (ਹਰਦਿਆਲ ਸਿੰਘ ਭੈਣੀ)  ਅਕਾਲੀ ਭਾਜਪਾ ਗਠਜੋੜ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜਿਸ ਨੇ ਸ਼ਹਿਰਾਂ ਵਾਂਗ ਸੁੱਖ ਸਹੂਲਤਾਂ ਪਿੰਡਾਂ ਵਿੱਚ ਪਹੁੰਚਾੳਣਿ ਦਾ ਤਹੱਈਆ ਕੀਤਾ ਹੋਇਆ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਲਗੋਂ ਕੋਠੀ ਦੇ ਸਰਪੰਚ ਮਨਜੀਤ ਸਿੰਘ ਨੇ ਪਿੰਡ ਵਿੱਚ ਕੱਚੇ ਰਸਤੇ ਨੂੰ ਪੱਕਾ ਕਰਨ ਦੇ ਕੀਤੇ ਜਾ ਰਹੇ ਕੰਮ ਦਾ ਜ਼ਾਇਜਾ ਲੈਣ ਸਮੇਂ ਕੀਤਾ।ਉਨਾਂ ਕਿਹਾ ਕਿ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਪਿੰਡਾਂ ਦੇ ਵਿਕਾਸ ਲਈ ਹਮੇਸ਼ਾਂ ਯਤਨਸ਼ੀਲ ਰਹੇ ਹਨ ਅਤੇ ਹਲਕੇ ਦਾ ਵਿਕਾਸ ਕਰਵਾਉਣ ਲਈ ਉਹ ਦਿਨ ਰਾਤ ਇੱਕ ਕਰ ਕਰ ਰਹੇ ਹਨ। ਸਰਪੰਚ ਮਨਜੀਤ ਸਿੰਘ ਨੇ ਦਾਅਵਾ ਕੀਤ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਪਾਰਟੀ ਪ੍ਰਧਾਨ ਤੇ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਹਾਸਲ ਕਰਕੇ ਤੀਜੀ ਵਾਰ ਸਰਕਾਰ ਬਣਾਏਗਾ। ਇਸ ਮੌਕੇ ਗੁਰਜੀਤ ਸਿੰਘ ਮੱਲੀ, ਹਰਦੀਪ ਸਿੰਘ, ਗੁਰਸੇਵਕ ਸਿੰਘ, ਬਾਉ ਰਾਮ, ਸੁਖਰਾਜ ਸਿੰਘ, ਬਲਵਿੰਦਰ ਸਿੰਘ ਤੇ ਗੁਰਚਰਨ ਸਿੰਘ ਆਦਿ ਵੀ ਮੌਜੂਦ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply