ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ ਸੱਗੁੂ) – ਮਨਪ੍ਰੀਤ ਸਿੰਘ ਬਾਦਲ ਪ੍ਰਧਾਨ ਪੀਪਲਜ਼ ਪਾਰਟੀ ਆਫ ਪੰਜਾਬ ਦੇ ਕਾਂਗਰਸ ਵਿੱਚ ਰਲੇਵੇਂ ਤੋਂ ਬਾਅਦ ਇਸ ਦੇ ਸੀਨੀਅਰ ਆਗੂ ਮਨਿੰਦਰਪਾਲ ਸਿੰਘ ਪਲਾਸੌਰ, ਮਨਮੋਹਨ ਸਿੰਘ ਗੁੰਮਟਾਲਾ, ਰਾਮ ਸ਼ਰਨਪਾਲ, ਦਲਜੀਤ ਸਿੰਘ ਢਿੱਲੋਂ, ਡਾ. ਅਭੇ ਦੇਵਗਨ, ਸੈਂਡੀ ਰੰਧਾਵਾ, ਰਾਏਪਾਲ ਮਾਨ, ਡਾ. ਦਲਬੀਰ ਸਿੰਘ, ਵਿਸ਼ਾਲ ਸ਼ਰਮਾ ਦਾ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ, ਸ਼ਹਿਰੀ ਪ੍ਰਧਾਨ ਐਡਵੋਕੇਟ ਰਾਜੀਵ ਭਗਤ, ਲੀਲਾ ਵਰਮਾ ਸੇਵਾ ਦਲ ਦਾ ਸਨਮਾਨ ਕੀਤਾ ਗਿਆ।ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਔਜਲਾ ਤੇ ਐਡਵੋਕੇਟ ਰਾਜੀਵ ਭਗਤ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ 18 ਜਨਵਰੀ ਦਿਨ ਸੋਮਵਾਰ 1.00 ਵਜੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਜਲਿਆਂ ਵਾਲੇ ਬਾਗ ਵਿਖੇ ਦੇਸ਼ ਤੋਂ ਆਪਾ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ ਅਤੇ ਦੁਰਗਿਆਣਾ ਮੰਦਿਰ ਮੱਥਾ ਟੇਕਣ ਜਾਣਗੇ। ਇਸ ਤੋਂ ਪਹਿਲਾਂ 12.00 ਵਜੇ ਕਾਂਗਰਸ ਭਵਨ ਸ਼ਹਿਰੀ ਹਾਲ ਬਜ਼ਾਰ ਵਿਖੇ ਮਨਪ੍ਰੀਤ ਸਿੰਘ ਬਾਦਲ ਦਾ ਸ਼ਾਨਦਾਰ ਸਵਾਗਤ ਤੇ ਸਨਮਾਨ ਐਡਵੋਕੇਟ ਰਾਜੀਵ ਭਗਤ ਦੀ ਅਗਵਾਈ ਹੇਠ ਕੀਤਾ ਜਾਵੇਗਾ। ਸ਼ਾਮ ਨੂੰ 4.00 ਵਜੇ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਵਿਖੇ ਮਨਪ੍ਰੀਤ ਸਿੰਘ ਬਾਦਲ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਨਗੇ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media