Friday, August 7, 2026

ਖਾਲਸਾ ਕਾਲਜ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਇਸ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ। ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਵੱਲੋਂ ‘ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ’ ਅਤੇ ‘ਬੋਲੋ ਸੌ ਨਿਹਾਲ, ਸਤਿ ਸ੍ਰੀ ਅਕਾਲ’ ਆਦਿ ਸ਼ਬਦ ਗਾਇਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਦੌਰਾਨ ਸ: ਛੀਨਾ ਨੇ ਪਵਿੱਤਰ ਦਿਹਾੜੇ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੀ ਸਮੂੰਹ ਸੰਗਤ ਨੂੰ ਵਧਾਈ ਦਿੰਦਿਆ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦੇਸ਼ ਕੌਮ ਲਈ ਦਿੱਤੀ ਗਈ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਲਗੀਧਰ ਪਿਤਾ ਨੇ ਜ਼ੁਲਮ ਦੇ ਖਾਤਮੇ ਅਤੇ ਕੌਮ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਅਜੋਕੇ ਸਮੇਂ ਵਿੱਚ ਸਾਡੀ ਦੇਸ਼ ਵਿੱਚ ਨਸ਼ਾਖੋਰੀ, ਭਰੂਣ ਹੱਤਿਆ ਅਤੇ ਦਾਜ ਵਰਗੀਆਂ ਕਈ ਅਣਗਿਣਤ ਕੁਰੀਤੀਆਂ ਨੇ ਜਨਮ ਲੈ ਲਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ।
ਇਸ ਮੌਕੇ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਮੁੱਖੀ ਸ: ਇੰਦਰਜੀਤ ਸਿੰਘ ਗੋਗੋਆਣੀ ਨੇ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ। ਉਪਰੰਤ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਜੁਆਇੰਟ ਸਕੱਤਰ ਸ: ਸੁਖਦੇਵ ਸਿੰਘ ਅਬਦਾਲ ਨੇ ਕੀਰਤਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਰਾਜਬੀਰ ਸਿੰਘ, ਮੈਂਬਰ ਸ: ਗੁਰਮਹਿੰਦਰ ਸਿੰਘ, ਸ: ਲਖਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿਲੋਂ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਬਜੀਤ ਕੌਰ ਬਰਾੜ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ, ਖਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਦੇਵਿੰਦਰ ਕੌਰ ਸੰਧੂ, ਕੌਂਸਲ ਦੇ ਅੰਡਰ ਸੈਕਟਰੀ ਡੀ. ਐੱਸ. ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply