ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ) ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਨਰੈਣ ਸਿੰਘ ਜੀ ਪੱਤੀ ਮਨਸੂਰ ਪਿੰਡ ਸਲਤਾਨਵਿੰਡ ਤੋ ਹਰ ਸਾਲ ਦੀ ਤਰਾਂ ਯੁਨਾਈਟਿਡ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਾਜਪਾਲ ਸਿੰਘ ਤੇ ਸਮੂੰਹ ਸਾਧ ਸੰਗਤ ਦੇ ਸਹਿਯੋਗ ਨਾਲ ਅਯੌਜਿਤ ਕਤਾ ਗਿਆ।ਇਹ ਨਗਰ ਕੀਰਤਨ ਪਿੰਡ ਦੇ ਵੱਖ ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਪੁੱਜਾ, ਜਿਥੇ ਪ੍ਰਬੰਧਕ ਕਮੇਟੀ ਵੱਲੋਂ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਮੀਰੀ ਪੀਰੀ ਗਤਕਾ ਪਾਰਟੀ ਦੇ ਪ੍ਰਧਾਨ ਨਿਰਵੈਰ ਸਿੰਘ ਤੇ ਨੌਜੁਆਨਾਂ ਵਲੋਂ ਗੱਤਕੇ ਦੇ ਜੋਹਰ ਦਿਖਾਏ ਗਏ ਤੇ ਵੱਖ-ਵੱਖ ਸਕੂਲਾਂ ਦੇ ਬੱਚੇ ਖਿੱਚ ਦਾ ਕੇਂਦਰ ਬਣੇ। ਸ਼ਾਮ ਸਮੇਂ ਗੁਰਦੁਆਰਾ ਨਰੈਣ ਸਿੰਘ ਜੀ ਵਿਖੇ ਗੁਰਮਿਤ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਕਵੀਸ਼ਰੀ ਜਥੇ ਭਾਈ ਦਵਿੰਦਰ ਸਿੰਘ ਸੁਲਤਾਨਵਿੰਡ ਨੇ ਵਾਰਾਂ ਸੁਣਾ ਕੇ ਗੁਰੂ ਇਤਿਹਾਸ ਨਾਲ ਜੋੜਿਆ ਅਤੇ ਭਾਈ ਮੋਹਦੀਪ ਸਿੰਘ ਨੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ।ਇਸ ਮੋਕੇ ਤਰਸੇਮ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ, ਮੁਖਤਿਆਰ ਸਿੰਘ ਖਾਲਸਾ, ਬਲਦੇਵ ਸਿੰਘ, ਫਕੀਰ ਸਿੰਘ, ਸਕੱਤਰ ਸਿੰਘ ਮਾਹਲ, ਹਰਪਾਲ ਸਿੰਘ ਦੌਸਾਂਝ, ਧਰਮਿੰਦਰ ਸਿੰਘ, ਡਿੰਪੀ ਮਾਹਲ, ਤਰਲੋਚਨ ਸਿੰਘ, ਗੁਰਪ੍ਰਤਾਪ ਸਿੰਘ, ਵਿਜੈਪਾਲ ਸਿੰਘ, ਕਾਂਗਰਸ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜ਼ਲਾ, ਬਜ਼ਰੰਗ ਬਹਾਦਰ ਸਿੰਘ ਬਿੱਲਾ, ਰਾਜਾ, ਬਲਰਾਜ ਸਿੰਘ ਬੱਲ੍ਹਾ, ਮਨਜੀਤ ਸਿੰਘ ਸੰਧਾਵਾਲੀਆ, ਅੰਮ੍ਰਿਤਪਾਲ ਸਿੰਘ, ਰਾਜ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …