Monday, July 8, 2024

ਸਮਾਜ ਸੇਵੀਆਂ ਵਲੋਂ ਪਲੱਸ ਪੋਲੀਉ ਬੂੰਦਾਂ ਪਿਲਾਈਆਂ ਗਈਆਂ

PPN1801201603
ਬਠਿੰਡਾ, 18 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਡਾ. ਤੇਜਵੰਤ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਪਲੱਸ ਪੋਲੀਉ ਮੁਹਿੰਮ ਦੇ ਪਹਿਲੇ ਦਿਨ ਜਿਲ੍ਹਾ ਬਠਿੰਡਾ ਦੇ 84,463 ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਲਾਈਆਂ ਗਈਆਂ।ਅੱਜ ਤੇ ਕੱਲ੍ਹ ਘਰ ਘਰ ਜਾ ਕੇ ਬੂਥਾਂ ‘ਤੇ ਨਾ ਪਹੁੰਚ ਸਕਣ ਵਾਲੇ ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਉਣਗੇ।ਜਿਲਾ ਟੀਕਾਕਰਣ ਅਫਸਰ ਡਾ. ਰਾਕੇਸ਼ ਗੋਇਲ ਨੇ ਦੱਸਿਆ ਕਿ ਜਿਲਾ ਬਠਿੰਡਾ ਦੇ ਲਗਭਗ 159592 ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਉਣ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ, ਇਸ ਤੋਂ ਇਲਾਵਾ ਸ਼ਹਿਰ ਵਿਚ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਪਲਸ ਪੋਲੀਓ ਬੂੰਦਾਂ ਪਿਲਾਉਣ ਲਈ ਟੀਮ ਗਠਨ ਕਰਕੇ ਨੇਕ ਕੰਮ ਵਿਚ ਪੂਰਨ ਸਹਿਯੋਗ ਦਿੱਤਾ ਗਿਆ।ਇਸ ਤਹਿਤ ਹੀ ਲਾਇਨੋਪਾਰ ਇਲਾਕੇ ਵਿੱਚ ਗੁਡਵਿੱਲ ਸੁਸਾਇਟੀ ਵਲੋਂ ਨੈਸ਼ਨਲ ਪ੍ਰੋਗਰਾਮ ਤਹਿਤ ਪਲਸ ਪੋਲਿਓ ਨੂੰ ਅੱਗੇ ਵਧਾਉਣ ਦੀ ਪ੍ਰਤੀਕਿਰਿਆ ਕਰਦੇ ਹੋਏ 234 ਬੱਚਿਆਂ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ ਤਿੰਨ ਵਜੇ ਤੱਕ 0 ਤੋਂ 5 ਸਾਲ ਦੇ ਬੱਚਿਆਂ ਨੂੰ ਬੂੰਦਾਂ ਪਿਲਾਉਣਾ ਕੰਮ ਜਾਰੀ ਰਹਿਆ।ਇਸ ਮੌਕੇ ਸੁਸਾਇਟੀ ਪ੍ਰਧਾਨ ਵਿਜੇ ਬਰੇਜਾ, ਹਸਪਤਾਲ ਇੰਚਾਰਜ ਡਾ: ਜੈਨ ਜੋਤ, ਸਤ ਨਰਾਇਣ, ਸਮੂਹ ਸਟਾਫ਼ ਅਤੇ ਇੰਨਰਵੀਲ ਕਲੱਬ ਦੇ ਚੇਅਰਪਰਸਨ ਡਾ: ਅਰੁਣ ਜੈਨ ਆਪਣੇ ਸਾਥੀਆਂ ਸਮੇਤ ਹਾਜ਼ਰ ਸਨ।ਇਨ੍ਹ੍ਰਾਂ ਤੋਂ ਇਲਾਵਾ ਆਸ਼ਾ ਵਰਕਰ, ਆਂਗਨਵਾੜੀ ਵਰਕਰਾਂ ਚਰਨਜੀਤ ਕੌਰ, ਕੁਲਵਿੰਦਰ ਕੌਰ, ਸੁੰਕਤਲਾ, ਅੰਜੂ ਸਰਮਾ ਆਦਿ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply