Monday, July 8, 2024

ਰੇਲਿੰਗ ਅਤੇ ਡਿਵਾਈਡਰ ਤੋੜਨ ‘ਤੇ ਮੁਕੰਮਲ ਪਾਬੰਦੀ ਦੇ ਆਦੇਸ਼

ਬਿਆਸ ਹਵਾਈ ਪੱਟੀ ਦੇ 20 ਕਿਲੋਮੀਟਰ ਘੇਰੇ ਵਿੱਚ ਉੱਚੀਆਂ ਇਮਾਰਤਾਂ ਦੀ ਉਸਾਰੀ ‘ਤੇ ਪਾਬੰਦੀ

ਅੰਮ੍ਰਿਤਸਰ, 18 ਜਨਵਰੀ (ਗੁਰਚਰਨ ਸਿੰਘ) – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ‘ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ‘ਤੇ ਰਸਤਾ ਕੱਢਣ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕਈ ਪੁਲੀਆਂ ਅਤੇ ਸੜਕਾਂ ਬਿਨਾਂ ਰੇਲਿੰਗ ਦੇ ਹਨ। ਇਸ ਤੋਂ ਇਲਾਵਾ ਕੁਝ ਲੋਕਾਂ/ਠੇਕੇਦਾਰਾਂ ਵੱਲੋਂ ਫ਼ਸਲ ਦੀ ਕਟਾਈ ਸਬੰਧੀ ਮਸ਼ੀਨਾਂ/ਡਿੱਚ ਮਸ਼ੀਨਾਂ ਅਤੇ ਟਰਾਲੀਆਂ ਆਦਿ ਨੂੰ ਲਿਜਾਣ ਲਈ ਤੰਗ ਪੁਲੀਆਂ ‘ਤੇ ਬਣੇ ਡਿਵਾਈਡਰਾਂ ਨੂੰ ਤੋੜਨ, ਪੁਲੀਆਂ ਜਾਂ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਸੜਕਾਂ ‘ਤੇ ਬਣੇ ਡਿਵਾਈਡਰਾਂ ਨੂੰ ਤੋੜਨ ਅਤੇ ਆਰਜ਼ੀ ਤੌਰ ‘ਤੇ ਰਸਤਾ ਕੱਢਣ ਕਰਕੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।
ਇਕ ਹੋਰ ਹੁਕਮ ਵਿਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਬਿਆਸ ਹਵਾਈ ਪੱਟੀ ਦੇ 20 ਕਿਲੋਮੀਟਰ ਘੇਰੇ ਵਿੱਚ ਉੱਚੀਆਂ ਇਮਾਰਤਾਂ, ਟਾਵਰਾਂ, ਚਿਮਨੀਆਂ ਦੀ ਉਸਾਰੀ ਅਤੇ ਉੱਚੇ ਦਰੱਖਤ ਲਗਾਉਣ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਆਦੇਸ਼ ਕਿਸੇ ਹਵਾਈ ਹਾਦਸੇ ਦੇ ਖ਼ਤਰੇ ਨੂੰ ਰੋਕਣ ਲਈ ਜਾਰੀ ਕੀਤੇ ਗਏ ਹਨ। ਉਪਰੋਕਤ ਦੋਵੇਂ ਹੁਕਮ 6 ਮਾਰਚ 2016 ਤੱਕ ਲਾਗੂ ਰਹਿਣਗੇ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply