
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਸਬੰਧੀ ਮਜੀਠਾ ਰੋਡ ਸਥਿਤ ਫਰੈਂਡਜ਼ ਕਲੌਨੀ ਦੇ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਅਗਵਾਈ ਦੀ ਅਗਵਾਈ ‘ਚ ਅਯੋਜਿਤ ਕੀਤੇ ਗਏ ਵਿਸ਼ਾਲ ਨਗਰ ਕੀਰਤਨ ਅਤੇ ਮਹਾਨ ਕੀਰਤਨ ਦਰਬਾਰ ਵਿੱਚ ਕੈਬਨਿਟ ਮੰਤਰੀ ਸ੍ਰੀੂ ਅਨਿਲ ਜੋਸ਼ੀ ਨੇ ਸ਼ਮੂਲੀਅਤ ਕਰਕੇ ਗੁਰੂ ਮਹਾਰਜ ਦਾ ਅਸ਼ੀਰਵਾਦ ਲਿਆ।ਉਨਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਦਸਮ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਸ਼ਲਾਘਾ ਕਰਦਿਆਂ ਹਾਜ਼ਰ ਸੰਗਤਾਂ ਨੂੰ ਵਧਾਈ ਦਿੱਤੀ ।ਸ੍ਰੀ ਜੋਸ਼ੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ, ਜਿੰਨਾਂ ਨੂੂੰ ਇਸ ਅਵਸਰ ‘ਤੇ ਹਾਜਰ ਭਰਨ ਦਾ ਮੌਕਾ ਮਿਲਿਆ ਹੈ।ਉਨਾਂ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ ਧਰਮਸ਼ਾਲਾ ਮੈਨੇਜਮੈਂਟ ਕਮੇਟੀ ਨੂੰ 3 ਲੱਖ ਦੀ ਗਰਾਂਟ ਦੇਣ ਦਾ ਐਲਾਨ ਕੀਤਾ।ਪ੍ਰਬੰਧਕਾਂ ਵਲੋਂ ਸ੍ਰੀ ਅਨਿਲ ਜੋਸ਼ੀ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਕੌਂਸਲਰ ਸੁਖਮਿੰਦਰ ਸਿੰਘ ਪਿੰਟੂ, ਜਗਜੀਤ ਸਿੰਘ ਖਾਲਸਾ, ਜਗਮੋਹਨ ਸਿੰਘ, ਮਿੱਕੀ ਹਾਂਡਾ, ਪਰਮਜੀਤ ਸਿੰਘ, ਯਸ਼ਪਾਲ ਸ਼ਰਮਾ, ਅਮਰਜੀਤ ਸਿੰਘ, ਚਰਨਜੀਤ ਸਿੰਘ ਧਾਲੀਵਾਲ, ਨਰਿੰਦਰ ਸਿੰਘ, ਸਰਬਜੀਤ ਸਿੰਘ, ਕੁਲਵੰਤ ਸਿੰਘ, ਧਰਮਵੀਰ ਸਿੰਘ, ਕੁਲਬੀਰ ਸਿੰਘ, ਹਰਮਿੰਦਰ ਸਿੰਘ ਆਦਿ ਵੀ ਮੌਜੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media