Monday, July 8, 2024

‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਵਿੱਚ ਹਿੱਸਾ ਲੈਣ ਵਾਲੇ ਸਕੂਲੀ ਵਿਦਿਆਰਥੀ ਸਨਮਾਨਿਤ

PPN1801201613

ਅੰਮ੍ਰਿਤਸਰ, 18 ਜਨਵਰੀ (ਗੁਰਪ੍ਰੀਤ ਸਿੰਘ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਮਣੀ ਕਮੇਟੀ) ਵੱਲੋਂ ਆਰੰਭ ਕੀਤੀ ਗਈ ‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਤਹਿਤ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਮਸਰ ਰੋਡ ਵਿਖੇ ਹੋਣਹਾਰ ਵਿਦਿਆਰਥੀਆਂ ਦੇ ਸਕੂਲ ਪੱਧਰ ਦੇ ਮੁਕਾਬਲੇ ਕਰਵਾਏ ਗਏ।
ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਇਨ੍ਹਾਂ ਮੁਕਾਬਲਿਆਂ ਦੌਰਾਨ ਪਹਿਲਾ ਦਰਜੇ ਵਿੱਚ ਵਿਦਿਆਰਥੀ ਸ. ਗੁਰਆਸ ਸਿੰਘ, ਸ. ਸੁਖਰਾਜ ਸਿੰਘ ਤੇ ਸ. ਮਨਿੰਦਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।ਦੂਸਰੇ ਦਰਜੇ ਵਿੱਚ ਸ. ਗੁਰਪ੍ਰੀਤ ਸਿੰਘ, ਸ. ਪ੍ਰਭਦੀਪ ਸਿੰਘ ਤੇ ਸ. ਪ੍ਰਮਪ੍ਰੀਤ ਸਿੰਘ ਰਹੇ।ਇਨ੍ਹਾਂ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਤੇ ਧਾਰਮਿਕ ਲਿਟਰੇਚਰ ਦੇ ਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਸ. ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ ਨੇ ਸਨਮਾਨਿਤ ਕੀਤਾ।ਮੁਕਾਬਲਿਆਂ ਦੌਰਾਨ ਜੱਜ ਦੀ ਭੂਮਿਕਾ ਸ. ਤਰਲੋਕ ਸਿੰਘ ਵਾਈਸ ਪ੍ਰਿੰਸੀਪਲ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਭਾਈ ਸਰਵਨ ਸਿੰਘ, ਭਾਈ ਤਰਸੇਮ ਸਿੰਘ ਤੇ ਭਾਈ ਅਮਰ ਸਿੰਘ ਪ੍ਰਚਾਰਕ ਨੇ ਬਾਖੂਬੀ ਨਿਭਾਈ।ਉਨ੍ਹਾਂ ਕਿਹਾ ਕਿ ਪੁਜੀਸ਼ਨਾਂ ਹਾਸਲ ਕਰਨ ਵਾਲੇ ਇਹ ਵਿਦਿਆਰਥੀ ਹੁਣ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈਣਗੇ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply