Monday, July 8, 2024

ਗੁ: ਅਟਾਰੀ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਅਯੋਜਿਤ

PPN1901201602

ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਪਿੰਡ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਵਿਆਹ ਪੁਰਬ ਸਬੰਧੀੇ ਸਲਾਨਾ ਜੋੜ ਮੇਲਾ ਸ਼ਰਧਾ ਸਾਹਿਤ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ।ਜਿਸ ਦੌਰਾਨ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਛਹਿਬਰ ਲਾਈ ਅਤੇ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਮੇਲੇ ਵਿੱਚ ਵਿੱਚ ਹਲਕਾ ਵਿਧਾਇਕ ਦੱਖਣੀ ਅਕਾਲੀ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ, ਕਾਂਗਰਸ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਵੀ ਵਿਸ਼ੇਸ਼ ਤੌਰ ‘ਤੇ ਹਾਜਰੀ ਲਵਾਈ, ਜਿੰਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਵਿਆਹ ਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮੋਹਲਾਂ ਤੋਂ ਪਹਿਲੀ ਵਾਲ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਬਰਾਤ ਦੇ ਰੂਪ ਵਿੱਚ ਨਗਰ ਕੀਰਤਨ ਅਯੌਜਿਤ ਕੀਤਾ ਗਿਆ। ਜੋ ਗੁਰੂ ਕੇ ਮਹਿਲਾਂ ਤੋਂ ਅਰੰਭ ਹੋ ਕੇ ਪੰਜ ਪਿਆਰਿਆਂ ਦੀਅ ਗਵਾਰੀ ‘ਚ ਗੁਰਦੁਆਰਾ ਅਟਾਰੀ ਸਾਹਿਬ ਪੁੱਜਾ। ਇਸ ਨਗਰ ਕੀਰਤਨ ਦਾ ਪਿੰਡ ਸੁਲਤਾਨਵਿੰਡ ਦੀ ਜੂਹ ਵਿੱਚ ਪੁੱਜਣ ‘ਤੇ ਪਿੰਡ ਵਾਸੀਆਂ ਵਲੋਂ ਸਵਾਗਤ ਕੀਤਾ ਗਿਆ ।

            ਇਸ ਮੌਕੇ ਲੋਕਲ ਗੁਰਦੁਆਰਾ ਕਮੇਟੀ ਪ੍ਰਧਾਨ ਰਾਣਾ ਪਲਵਿੰਦਰ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ, ਮੁਖਤਾਰ ਸਿੰਘ ਖਾਲਸਾ, ਸੁਖਵਿੰਦਰ ਸਿੰਘ ਮਾਹਲ, ਰਛਪਾਲ ਸਿੰਘ ਚੌਹਾਨ, ਗੁਰਬਿੰਦਰ ਸਿੰਘ ਮਾਹਲ, ਪ੍ਰਭਜੋਤ ਸਿੰਘ ਸੁਲਤਾਨਵਿੰਡ, ਸੇਠੀ ਚੌਹਾਨ, ਨੰਬਰਦਾਰ ਇੰਦਰਜੀਤ ਸਿੰਘ, ਦੀਦਾਰ ਸਿੰਘ ਦੋਬੁਰਜੀ, ਨੰਬਰਦਾਰ ਜਸਬੀਰ ਸਿੰਘ, ਡਾ. ਸੁਪਿੰਦਰ ਸਿੰਘ ਢਿੱਲੋਂ, ਸੁਖਪਾਲ ਸਿੰਘ, ਜਸਵਿੰਦਰ ਸਿੰਘ, ਅਰਜਨ ਸਿੰਘ, ਜੋਬਨਜੀਤ ਸਿੰਘ ਮੈਨੇਜਰ, ਤਰਸੇਮ ਸਿੰਘ ਵੱਲ੍ਹਾ, ਬਲਜੀਤ ਸਿੰਘ ਬੱਬੂ, ਨਿਰੰਜਨ ਸਿੰਘ ਦੋਬੁਰਜੀ, ਮਗਵਿੰਦਰ ਸਿੰਘ ਸੈਕਟਰੀ, ਤਰਸੇਮ ਸਿੰਘ ਰਾਮਪੁਰਾ, ਮਾਸਟਰ ਹਰਭਜਨ ਸਿੰਘ ਆਦਿ ਨੇ ਹਾਜ਼ਰੀ ਭਰੀ।ਮੇਲੇ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply