
ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) ਸਥਾਨਕ ਏਅਰ ਪੋਰਟ ਰੋਡ ਸਥਿਤ ਫਰੈਂਡਜ਼ ਐਵਨਿਊ ਵਿਖੇ ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਦਾ ਅਯੋਜਨ ਕੀਤਾ ਗਿਆ।ਪੰਜ ਪਿਆਰਿਆਂ ਅਤੇ ਬੈਂਡ ਟੀਮ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਪਿੰਡ ਧੌਂਲ ਕਲਾਂ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਤੋਂ ਸ਼ੁਰੂ ਹੋ ਕੇ ਪਿੰਡ ਦੇ ਵੱਖ ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਵਾਪਸ ਆ ਕੇ ਸਮਾਪਤ ਹੋਇਆ।ਇਸ ਨਗਰ ਕੀਰਤਨ ਦਾ ਥਾਂ ਥਾਂ ‘ਤੇ ਸੰਗਤਾਂ ਵਲੋਂ ਸ਼ਾਨਦਾ ਸਵਾਗਤ ਕੀਤਾ ਗਿਆ, ਜਿਸ ਵਿੱਚ ਚੌਥੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਤੇ ਸਕੂਲ ਟੀਚਰਾਂ ਨੇ ਸ਼ਮੂਲੀਅਤ ਕੀਤੀ।ਨਗਰ ਕੀਰਤਨ ਦੇ ਸਾਰੇ ਰਸਤੇ ਬੱਚਿਆਂ ਨੇ ਸ਼ਬਦ ਕੀਰਤਨ ਦਾ ਗਾਇਨ ਕੀਤਾ ਅਤੇ ਸਤਿਨਾਮ ਵਾਹਿਗੁਰੂ ਜਾਪ ਕਰਦਿਆਂ ਮਾਹੌਲ ਨੂੰ ਅਧਿਆਤਮਕ ਰੰਗ ਵਿੱਚ ਰੰਗ ਦਿੱਤਾ।ਇਸ ਮੌਕੇ ਪਿ੍ਰੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਨੇ ਕਿਹਾ ਕਿ ਚੀਫ ਖਾਲਸਾ ਦੀਵਾਨ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਿੱਖ ਧਰਮ ਨਾਲ ਜੋੜਨਾ ਹੈ, ਜਿਸ ਨੂੰ ਮੁੱਖ ਰੱਖਦਿਆਂ ਸਮੇਂ ਸਮੇਂ ‘ਤੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ।
Punjab Post Daily Online Newspaper & Print Media