Monday, July 8, 2024

ਸੋਸ਼ਲ ਮੀਡੀਆ ਤੇ ਅਖ਼ਬਾਰਾਂ ਵਿਚ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਕਾਸ਼ ਹੋਈ ਤਸਵੀਰ ਨਾ ਛਾਪੀ ਜਾਵੇ-ਜਥੇਦਾਰ

G. Gurbachan Singh

ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ)- ਕੁੱਝ ਪਿੰਡਾਂ ਵਿਚ ਨਗਰ ਕੀਰਤਨ ਸਮੇਂ ਸੰਗਤਾਂ ਵੱਲੋਂ ਪੰਜ ਪਿਆਰਿਆਂ ਅੱਗੇ ਚਾਰ ਸਾਹਿਬਜ਼ਾਦੇ ਵੀ ਤਿਆਰ ਕਰਕੇ ਸ਼ਾਮਿਲ ਕੀਤੇ ਜਾਂਦੇ ਹਨ ਇਸ ਤਰ੍ਹਾਂ ਉਚਿਤ ਨਹੀਂ ਹੈ।ਨਗਰ ਕੀਰਤਨ ਵਿਚ ਕੇਵਲ ਪੰਜ ਪਿਆਰਿਆਂ ਦਾ ਇੱਕੋ ਜਥਾ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸ਼ਾਮਿਲ ਕੀਤਾ ਜਾਵੇ, ਜਿਸ ਦੇ ਅੱਗੇ ਪੰਜ ਨਿਸ਼ਾਨਚੀ ਹੀ ਹੋਣ। ਇਸ ਪੰਥਕ ਪ੍ਰੰਪਰਾ ਨੂੰ ਕਾਇਮ ਰੱਖਿਆ ਜਾਣਾ ਚਾਹੀਦਾ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਅਕਸਰ ਸੋਸ਼ਲ ਮੀਡੀਆ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਪਾਈਆਂ ਜਾਂਦੀਆਂ ਹਨ, ਜਿਸ ਵਿਚ ਹੋਰ ਕਈ ਤਸਵੀਰਾਂ ਬੇਹੱਦ ਇਤਰਾਜ਼ਯੋਗ ਹੁੰਦੀਆਂ ਹਨ।ਇਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਵਿਚ ਨਾ ਪਈਆਂ ਜਾਣ ਅਤੇ ਅਖ਼ਬਾਰਾਂ ਵਿਚ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਕਾਸ਼ ਹੋਈ ਤਸਵੀਰ ਨਾ ਛਾਪੀ ਜਾਵੇ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply