Tuesday, September 8, 2026

ਨੁਸਰਤ ਅਲੀ ਖਾਂ ਬੱਗਾ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਨਿਯੁੱਕਤ

PPN19010201610ਸੰਦੌੜ, 19 ਜਨਵਰੀ (ਹਰਮਿੰਦਰ ਸਿੰਘ ਭੱਟ)- ਸ਼੍ਰੋਮਣੀ ਅਕਾਲੀ ਦਲ ਨੇ ਹਰ ਵਰਗ ਨੂੰ ਬਣਦਾ ਮਾਣ ਸਨਮਾਨ ਦਿਤਾ ਹੈ ਅਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਪੰਜਾਬ ਦਾ ਸਰਵਪੱਖੀ ਵਿਕਾਸ ਕੀਤਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੁਸਰਤ ਅਲੀ ਖਾਨ ਬੱਗਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਹੋਣ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ। ਇਸ ਨਿਯੁਕਤੀ ਨੂੰ ਲੈ ਕੇ ਇਲਾਕੇ ਦੇ ਅਕਾਲੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਸ਼੍ਰੀ ਨੁਸਰਤ ਅਲੀ ਖਾਨ ਦੀ ਰਿਹਾਇਸ਼ ਤੇ ਮੁਬਾਰਕਬਾਦ ਦੇਣ ਵਾਲਿਆਂ ਦਾ ਤਾਂਤਾ ਲੱਗਾ ਰਿਹਾ। ਇਸ ਮੌਕੇ ਨਿਰਮਲ ਸਿੰਘ ਬੌੜਹਾਈ, ਨਜ਼ੀਰ ਖਾਂ ਸਰਪੰਚ, ਸੁਖਦੇਵ ਸਿੰਘ ਨਾਰੋਮਾਜਰਾ, ਮੁਹੰਮਦ ਅਸ਼ਰਫ ਕੁਰੈਸ਼ੀ, ਸਾਜਦ ਅਲੀ ਸਾਜੀ, ਮੁਹੰਮਦ ਸ਼ਾਹਿਦ, ਅਜਮਲ ਅੱਜਾ, ਜ਼ਾਹਿਦ, ਮੁਹੰਮਦ ਬਸ਼ੀਰ, ਹਾਫਿਜ਼ ਜ਼ੁਲਫਕਾਰ, ਮੁਹੰਮਦ ਯਾਕੂਬ ਆਦਿ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਮੁੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਅਤੇ ਸ.ਸੁਖਦੇਵ ਸਿੰਘ ਢੀਂਡਸਾ ਦੇ ਇਸ ਫੈਸਲੇ ਦਾ ਭਰਪੂਰ ਸਵਾਗਤ ਕੀਤਾ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply