ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ)- ਟਰੈਫ਼ਿਕ ਪੁਲਿਸ ਅੰਮ੍ਰਿਤਸਰ ਵੱਲੋਂ ਆਮ ਲੋਕਾਂ ਵਿੱਚ ਟਰੈਫਿਕ ਨਿਯਮਾਂ ਸੰਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ 10।01।2016 ਤੋਂ 16।01।2016 ਤੱਕ 27ਵਾਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ।ਇਸ ਹਫ਼ਤੇ ਦੇ ਅਧੀਨ ਜਿੱਥੇ ਟਰੈਫਿਕ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਰਡਿੰਗ ਅਤੇ ਫਲੈਕਸ ਲਗਵਾਏ ਉਥੇ ਸਕੂਲੀ ਬੱਚਿਆਂ ਨੂੰ ਇਸ ਦਾ ਵਿਸ਼ੇਸ਼ ਹਿੱਸਾ ਬਣਾਇਆ।ਇਸ ਪੋਗਰਾਮ ਅਧੀਨ ਟਰੈਫਿਕ ਪੁਲਿਸ ਨੇ ਵੱਖਸ਼ਵੱਖ ਸਕੂਲਾਂ ਵਿੱਚ ਪੋਸਟਰ ਮੇਕਿੰਗ, ਭਾਸ਼ਣ ਪ੍ਰਤੀਯੋਗਿਤਾ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦਾ ਵਿਸ਼ੇਸ਼ ਕੇਂਦਰ ਬਿੰਦੂ ਟਰੇਫਿਕ ਅਤੇ ਇਸ ਨਾਲ ਸੰਬੰਧਿਤ ਨਿਯਮ ਹੀ ਸਨ। ਇਹਨਾਂ ਮੁਕਾਬਲਿਆਂ ਵਿੱਚ ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਛਾਇਆ ਰਿਹਾ। ਡੀ.ਏ.ਵੀ. ਪਬਲਿਕ ਸਕੂਲ ਦੇ ਦੱਸਵੀਂ ਜਮਾਤ ਦੇ ਵਿਦਿਆਰਥੀ ਸਕਕਸ਼ਮ ਰੱਤੜਾ ਨੇ ਭਾਸ਼ਣ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ । ਕੁਇਜ਼ ਵਿੱਚ ਡੀ.ਏ.ਵੀ. ਪਬਲਿਕ ਸਕੂਲ ਦੇ ਸਨੇਹ ਆਸ਼ੀਸ਼ ਅਤੇ ਵੇਦਾਂਤ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ।ਇਨਾਮ ਵੰਡ ਸਮਾਰੋਹ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਹੋਇਆ। ਇਸ ਮੌਕੇ ਡੀ.ਏ.ਵੀ. ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੂੰ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ।
ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀ ਦੀ ਉਪਰੋਕਤ ਕਾਮਯਾਬੀ ਂਤੇ ਪੰਜਾਬ ਜ਼ੋਨ ਂਏਂ ਦੇ ਖੇਤਰੀ ਨਿਰਦੇਸ਼ਕ ਡਾ. ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਜੀ ਨੇ ਵਧਾਈ ਦਿੱਤੀ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਆਪਣੇ ਸੰਦੇਸ਼ ਵਿੱਚ ਬੱਚਿਆਂ ਨੁੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੀ ਸੁਰੱਖਿਆ ਯਕੀਨੀ ਬਣਾਉਣ ਦਾ ਅਹਿਦ ਕਰਨ ਦੀ ਗੱਲ ਕੀਤੀ। ਉਹਨਾਂ ਭਰੋਸਾ ਪ੍ਰਗਟਾਇਆ ਕਿ ਅਜਿਹੀਆਂ ਕਾਮਯਾਬੀਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media