ਅੰਮ੍ਰਿਤਸਰ, 19 ਜਨਵਰੀ (ਗੁਰਚਰਨ ਸਿੰਘ)- ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਨੇ ਝਾਕੀਆਂ ਦੀ ਚੋਣ ਅਤੇ ਤਿਆਰੀ ਸਬੰਧੀ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਦੱਸਿਆ ਕਿ ਸਮਾਗਮ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਾਵਰਕਾਮ, ਸਿੱਖਿਆ ਵਿਭਾਗ, ਮਿਲਕ ਪਲਾਂਟ ਵੇਰਕਾ, ਉਦਯੋਗ ਵਿਭਾਗ, ਖੇਤੀਬਾੜੀ ਵਿਭਾਗ, ਮੱਛੀ ਪਾਲਣ ਵਿਭਾਗ, ਨਹਿਰੂ ਯੁਵਾ ਕੇਂਦਰ, ਬਾਗਬਾਨੀ ਵਿਭਾਗ, ਪਲਾਨਿੰਗ ਵਿਭਾਗ, ਰੈੱਡ ਕਰਾਸ, ਨਗਰ ਸੁਧਾਰ ਟਰੱਸਟ ਅਤੇ ਬੀ ਐਂਡ ਆਰ ਵੱਲੋਂ 15 ਦੇ ਕਰੀਬ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਝਾਕੀਆਂ ਲਈ ਵਾਹਨਾਂ ਦੇ ਪ੍ਰਬੰਧ ਤੋਂ ਇਲਾਵਾ ਝਾਕੀਆਂ ਦੀ ਤਿਆਰੀ ਅਤੇ ਇਨ੍ਹਾਂ ਦੇ ਮੰਤਵ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਝਾਕੀਆਂ ਵਧੀਆ, ਲੋਕ ਜਾਗਰੂਕ ਅਤੇ ਉਦੇਸ਼ ਪੂਰਨ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਖਾਸ ਹਦਾਇਤ ਕੀਤੀ ਕਿ ਝਾਕੀਆਂ ਦੇ ਪ੍ਰਦਰਸ਼ਨ ਦੌਰਾਨ ਅੱਗ ਨਾਲ ਸਬੰਧਤ ਕਿਸੇ ਵੀ ਚੀਜ਼ ਦੀ ਵਰਤੋਂ ਨਾ ਕੀਤੀ ਜਾਵੇ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media