Tuesday, June 16, 2026

ਗੁ: ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਵੱਲੋਂ ਅਯੌਜਿਤ ਨਗਰ ਕੀਰਤਨ ‘ਚ ਅਨਿਲ ਜੋਸ਼ੀ ਨੇ ਭਰੀ ਹਾਜਰੀ

ਧਰਮਸ਼ਾਲਾ ਮੇਨੇਜਮੇਂਟ ਕਮੇਟੀ ਨੂੰ 3 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ

PPN19010201616ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ)- ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਗੁਰਪੁਰਬ ਦੇ ਸਬੰਧ ਵਿਚ ਫਰੈਂਡਸ ਕਾਲੋਨੀ ਮਜੀਠਾ ਰੋਡ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਵੱਲੋਂ ਕਢੇ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹਜੂਰੀ ਵਿਚ ਨਤਮਸਤਕ ਹੋ ਕੇ ਕੈਬਿਨੇਟ ਮੰਤਰੀ ਪੰਜਾਬ ਅਨਿਲ ਜੋਸ਼ੀ ਨੇ ਹਾਜਰੀ ਭਰੀ। ਮੰਤਰੀ ਅਨਿਲ ਜੋਸ਼ੀ ਨੇ ਸਮੂਹ ਸੰਗਤ ਨੂੰ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਮੰਤਰੀ ਅਨਿਲ ਜੋਸ਼ੀ ਨੇ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਕੀਤੇ ਜਾਣ ਵਾਲੇ ਇਸ ਉਪਰਾਲੇ ਲਈ ਪ੍ਰਬੰਧਕਾ ਨੂੰ ਵਧਾਈ ਦਿੱਤੀ ।ਜੋਸ਼ੀ ਨੇ ਕਿਹਾ ਕਿ ਇਸ ਵਿਸ਼ਾਲ ਨਗਰ ਕੀਰਤਨ ਅਤੇ ਕੀਰਤਨ ਦਰਬਾਰ ਵਿਚ ਉਹਨਾਂ ਨੂੰ ਹਾਜਰੀ ਭਰਨ ਦਾ ਮੌਕਾ ਮਿਲਿਆ ਹੈ ਜਿਸ ਲਈ ਉਹ ਆਪਣੇ ਆਪ ਨੂੰ ਵੱਡਭਾਗੀ ਸਮਝਦੇ ਹਨ। ਮੰਤਰੀ ਅਨਿਲ ਜੋਸ਼ੀ ਨੇ ਧਰਮਸ਼ਾਲਾ ਮੇਨੇਜਮੈਂਟ ਕਮੇਟੀ ਨੂੰ ਆਪਣੇ ਅਖਤਿਆਰੀ ਫੰਡ ਵਿਚੋ 3 ਲੱਖ ਰੁਪਏ ਦੀ ਗ੍ਰਾੰਟ ਦੇਣ ਦਾ ਐਲਾਨ ਕੀਤਾ । ਮੰਤਰੀ ਅਨਿਲ ਜੋਸ਼ੀ ਨੂੰ ਪ੍ਰਬੰਧਕਾਂ ਵੱਲੋਂ ਗੁਰੂ ਸਾਹਿਬ ਜੀ ਦੀ ਅਸੀਸ ਸਿਰੋਪਾਓ ਦੇ ਰੂਪ ਵਿਚ ਦਿੱਤੀ ਗਈ ।ਇਸ ਮੌਕੇ ਤੇ ਪਾਰਸ਼ਦ ਸੁਖਮਿੰਦਰ ਸਿੰਘ ਪਿੰਟੂ, ਜਗਜੀਤ ਸਿੰਘ ਖਾਲਸਾ, ਜਗਮੋਹਣ ਸਿੰਘ, ਮਿੱਕੀ ਹਾਂਡਾ, ਪਰਮਜੀਤ ਸਿੰਘ, ਯਸ਼ਪਾਲ ਸ਼ਰਮਾ, ਅਮਰਜੀਤ ਸਿੰਘ, ਚਰਨਜੀਤ ਸਿੰਘ ਧਾਲੀਵਾਲ, ਨਰਿੰਦਰ ਸਿੰਘ, ਸਰਬਜੀਤ ਸਿੰਘ, ਕੁਲਵੰਤ ਸਿੰਘ, ਧਰਮਵੀਰ ਸਿੰਘ, ਕੁਲਬੀਰ ਸਿੰਘ, ਹਰਮਿੰਦਰ ਸਿੰਘ ਆਦਿ ਮੌਜੂਦ ਸਨ ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply