ਸੰਦੌੜ, 20 ਜਨਵਰੀ (ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਦਸੌਧਾ ਸਿੰਘ ਵਾਲਾ ਵਿਖੇ ਮਨਰੇਗਾ ਸਕੀਮ ਤਹਿਤ ਡਰੇਨ ਦੀ ਸਫ਼ਾਈ ਦਾ ਕਾਰਜ ਸ਼ੁਰੂ ਕੀਤਾ ਗਿਆ ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਸੰਤ ਸਿੰਘ ਅਤੇ ਪੰਚ ਲਾਭ ਸਿੰਘ ਨੇ ਦੱਸਿਆ ਕਿ ਗੰਦਗੀ ਨਾਲ ਹੋ ਰਹੀਆਂ ਘਾਤਕ ਲਾ ਇਲਾਜ ਬਿਮਾਰੀਆਂ ਤੋਂ ਪਿੰਡ ਵਾਸੀਆਂ ਨੂੰ ਨਿਜਾਤ ਦਿਵਾਉਣ ਲਈ ਇਹ ਸਫਾਈ ਕਾਰਜ ਕਰਵਾਉਣਾ ਅਹਿਮ ਹੈ। ਮਜਦੂਰਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਨਰੇਗਾ ਸਕੀਮ ਤਹਿਤ ਗਰੀਬ ਅਤੇ ਬੇਰੋਜਗਾਰ ਤੋਂ ਇਲਾਵਾ ਬਜੁਰਗਾਂ, ਔਰਤਾਂ ਵੀ ਮਿਹਨਤ ਕਰ ਕੇ ਆਪਣੇ ਪਰਵਾਰ ਦਾ ਪਾਲਣ ਪੌਸਣ ਆਸਾਨੀ ਨਾਲ ਕਰ ਰਹੇ ਹਨ। ਇਸ ਮੌਕੇ ਸਰਪੰਚ ਸੰਤ ਸਿੰਘ, ਪੰਚ ਲਾਭ ਸਿੰਘ, ਪੰਚ ਨਗਿੰਦਰ ਸਿੰਘ, ਪੰਚ ਗੁਰਮੇਲ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਮਿੱਠੂ ਸਿੰਘ ਤੋਂ ਇਲਾਵਾ ਪਿੰਡ ਦੇ ਪਤਵੰਤੇ ਹਾਜਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media