Sunday, October 6, 2024

ਜਿਲ੍ਹੇ ਵਿੱਚ ਜਨਤਕ ਸ਼ਿਕਾਇਤਾਂ ਲਈ ਸਹਾਇਕ ਕਮਿਸ਼ਨਰ ਨੋਡਲ ਅਫ਼ਸਰ ਨਾਮਜ਼ਦ – ਰਵੀ ਭਗਤ

ਅੰਮ੍ਰਿਤਸਰ, 20 ਜਨਵਰੀ (ਗੁਰਚਰਨ ਸਿੰਘ) – ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਲੋਕ ਸੇਵਾਵਾਂ ਨਾਲ ਸਬੰਧਤ ਸ਼ਿਕਾਇਤਾਂ ਦੀ ਪ੍ਰਾਪਤੀ ਅਤੇ ਨਿਪਟਾਰੇ ਲਈ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਅੰਮ੍ਰਿਤਸਰ ਨੂੰ ਨੋਡਲ ਅਫਸਰ ਵਜੋਂ ਤਾਇਨਾਤ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਸz ਪਰਕਾਸ਼ ਸਿੰਘ ਬਾਦਲ ਵੱਲੋਂ ਲੋਕ ਸੇਵਾਵਾਂ ਨਾਲ ਸਬੰਧਤ ਮਸਲਿਆਂ ਅਤੇ ਸ਼ਿਕਾਇਤਾਂ ਦੇ ਬਿਨਾਂ ਦੇਰੀ ਨਿਪਟਾਰੇ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਲ੍ਹੇ ਵਿੱਚ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀਮਤੀ ਅਮਨਦੀਪ ਕੌਰ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹੋਰਨਾਂ ਵਿਭਾਗਾਂ ਵਿੱਚ ਵੀ ਜਲਦ ਨੋਡਲ ਅਫਸਰ ਨਿਯੁਕਤ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਸੇਵਾਵਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ ਬਿਨਾਂ ਦੇਰੀ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੂੰ ਜਨਤਕ ਸੇਵਾਵਾਂ ਲਈ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਸਬੰਧਤ ਨੋਡਲ ਅਫਸਰ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲੋਕ ਨੋਡਲ ਅਫਸਰਾਂ ਨੂੰ ਫੋਨ, ਈ-ਮੇਲ ਜਾਂ ਨਿੱਜੀ ਤੌਰ ਤੇ ਉਨ੍ਹਾਂ ਦੇ ਦਫਤਰਾਂ ਤੱਕ ਪਹੁੰਚ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਡੀ.ਸੀ. ਦਫ਼ਤਰ ਵਿਖੇ ਨੋਡਲ ਅਫ਼ਸਰ ਪੀ.ਸੀ.ਐਸ. ਅਧਿਕਾਰੀ ਸ੍ਰੀਮਤੀ ਅਮਨਦੀਪ ਕੌਰ (ਸਹਾਇਕ ਕਮਿਸ਼ਨਰ, ਜਨਰਲ) ਨੂੰ ਲਾਇਆ ਗਿਆ ਹੈ, ਜਿਨ੍ਹਾਂ ਨਾਲ ਕੰਮ ਦੇ ਦਿਨਾਂ ਵਿੱਚ ਫ਼ੋਨ ਨੰ. 0183-2225722, 2226767 ਤੋਂ ਇਲਾਵਾ acgrasr@gmail.com ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply