ਜੰਡਿਆਲਾ ਗੁਰ, 20 ਜਨਵਰੀ (ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੀ ਨਵੀ ਬਣੀ ਇਮਾਰਤ ਦਾ ਉਦਘਾਟਨ ਬਾਬਾ ਪਰਮਾਨੰਦ ਜੀ ਮੁੱਖ ਕਮਲਾਂ ਨਾਲ ਕੀਤਾ।ਇਸ ਮੌਕੇ ਤੇ ਬੱਚਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਬਾਬਾ ਜੀ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਪੜਾਈ ਦੇ ਨਾਲ ਨਾਲ ਨੈਤਿਕ ਵਿਦਿਆ ਦੀ ਬਹੁਤ ਲੋੜ ਹੈ।ਪੜਾਈ ਵਿੱਚ ਚੰਗੇ ਹੋਣ ਦੇ ਨਾਲ ਬੱਚਿਆਂ ਦਾ ਚੰਗਾ ਆਚਰਣ ਹੋਣਾ ਤੇ ਗੁਰੂ ਘਰ ਨਾਲ ਜੁੜਨਾ ਬਹੁਤ ਜਰੂਰੀ ਹੈ। ਇਸ ਮੌਕੇ ਤੇ ਉਨਾਂ ਦੇ ਨਾਲ ਸਕੂਲ ਦੇ ਪ੍ਰਬੰਧਕ ਮੰਗਲ ਸਿੰਘ ਕਿਸ਼ਨਪੁਰੀ, ਪਿ੍ਰੰਸੀਪਲ ਅਮਰਪ੍ਰੀਤ ਕੌਰ, ਪਿ੍ਰੰਸੀਪਲ ਅਮਨਦੀਪ ਕੌਰ, ਕੋਆਰਡੀਨੇਟਰ ਸੁਰਿੰਦਰ ਕੌਰ ਸੇਵਾਦਾਰ ਗੁਰਦੁਆਰਾ ਬਾਬਾ ਹੁੰਦਾਲ ਨੇ ਅੱਜ ਕਿੰਡਰ ਗਾਰਡਨ ਵਿੰਗ ਵਿੱਚ ਆਪਣੇ ਕਰ, ਕੈਸ਼ੀਅਰ ਬਲਵਿੰਦਰ ਸਿੰਘ ਭੋਲਾ, ਵਾਇਸ ਪ੍ਰਧਾਨ ਸੁਖਵੰਤ ਸਿੰਘ ਤੇ ਅੰਗਰੇਜ ਸਿੰਘ ਹਾਜਰ ਸਨ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media