ਪਠਾਨਕੋਟ, 20 ਜਨਵਰੀ (ਪ. ਪ) – ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪਬਲਿਕ ਵਰਕਸ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ), ਸਤੀਸ਼ ਕੁਮਾਰ ਵਸਿਸਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਪ੍ਰਵੀਨ ਕੁਮਾਰ ਐਕਸੀਅਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ, ਰਾਜੇਸ਼ ਗੁਪਤਾ ਚੀਫ਼ ਲੀਡ ਜ਼ਿਲ੍ਹਾ ਮੈਨੇਜਰ, ਕੁਲਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸ਼ਿਵਰਤਨ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ, ਪਵਨ ਕੁਮਾਰ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਸੁਖਦੇਵ ਰਾਜ ਬੀ.ਡੀ.ਪੀ.ਓ. ਪਠਾਨਕੋਟ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਅਤੇ ਖਰਚ ਕੀਤੇ ਗਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਦੇਣ।ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਅਤੇ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਲੋਕ ਇੰਨ੍ਹਾਂ ਸਕੀਮਾਂ ਦਾ ਲਾਭ ਉਠਾ ਕੇ ਆਪਣਾ ਜੀਵਨ ਮਿਆਰ ਉੱਚਾ ਚੁੱਕ ਸਕਣ।
ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੇ ਉਨ੍ਹਾਂ ਦੇ ਵਿਭਾਗਾਂ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਵਿਸ਼ਵਾਸ ਦਿਵਾਇਆ ਕਿ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਨੇ ਮੀਟਿੰਗ ਵਿੱਚ ਦੱਸਿਆ ਕਿ ਜ਼ਿਲ੍ਹੇ ਦੇ 57 ਸਕੂਲਾਂ ਵਿੱਚ ਕਲਾਸ ਰੂਮ ਬਣਾਉਣ ਲਈ 3 ਕਰੋੜ 57 ਲੱਖ ਰੁਪਏ ਸਰਕਾਰ ਵੱਲੋਂ ਪ੍ਰਾਪਤ ਹੋਏ ਹਨ, ਜੋ ਸਬੰਧਤ ਸਕੂਲਾਂ ਨੂੰ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਦੇ 4 ਸਰਕਾਰੀ ਸਕੂਲਾਂ ਵਿੱਚ ਸਾਇੰਸ ਲੈਬਾਂ ਬਣਾਉਣ ਲਈ 28 ਲੱਖ ਰੁਪਏ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਈ ਭਾਗੋ ਸਕੀਮ ਤਹਿਤ 4904 ਵਿਦਿਆਰਥਣਾਂ ਨੂੰ ਮੁਫ਼ਤ ਸਾਇਕਲ ਦਿੱਤੇ ਜਾ ਰਹੇ ਹਨ। ਜਿੰਨ੍ਹਾਂ ਵਿਚੋਂ 2941 ਵਿਦਿਆਰਥਣਾਂ ਨੂੰ ਸਾਇਕਲ ਵੰਡ ਦਿੱਤੇ ਗਏ ਹਨ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media