ਅੰਮ੍ਰਿਤਸਰ 20 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖੇ ਉਸ ਪੱਤਰ ਦਾ ਧੰਨਵਾਦ ਕੀਤਾ ਹੈ ਜਿਸ ਵਿੱਚ ਸ਼ਾਹਬਾਦ ਸਥਿਤ ਮੀਰੀ-ਪੀਰੀ ਮੈਡੀਕਲ ਕਾਲਜ ਨੂੰ ਚਾਲੂ ਰੱਖਣ ਲਈ ਕਿਹਾ ਗਿਆ ਹੈ।
ਇਥੋੋਂ ਜਾਰੀ ਪ੍ਰੈੱਸ ਨੋਟ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਵੱਲੋਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕਾਲਜ ਪ੍ਰਤੀ ਦਿਖਾਈ ਗਈ ਸਾਹਨਭੂਤੀ ਚੰਗੀ ਹੈ ਜੇ ਇਸ ਦੇ ਸਾਰਥਿਕ ਸਿੱਟੇ ਸਾਹਮਣੇ ਆਉਣ ਤਾਂ।ਉਨ੍ਹਾਂ ਕਿਹਾ ਕਿ ਪਹਿਲਾਂ ਸ੍ਰੀ ਭੁਪਿੰਦਰ ਸਿੰਘ ਹੁੱਡਾ ਦੀ ਕਾਂਗਰਸ ਸਰਕਾਰ ਨੇ ਇਸ ਮੈਡੀਕਲ ਕਾਲਜ ਦੀ ਤਮੀਰ ਤੇ ਐਨ ਓ ਸੀ ਨਾ ਦੇ ਕੇ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਤੇ ਹਰਿਆਣਾ ਦੇ ਲੋਕਾਂ ਨਾਲ ਵੱਡਾ ਧੱਕਾ ਕੀਤਾ ਹੈ।ਉਨ੍ਹਾਂ ਕਿਹਾ ਕਿ ਚੰਗੀ ਗੱਲ ਹੈ ਸ੍ਰੀ ਵਿਜ ਨੇ ਕਾਲਜ ਤੇ ਹਰਿਆਣਾ ਦੇ ਲੋਕਾਂ ਦੀ ਬਿਹਤਰੀ ਬਾਰੇ ਸੋਚਿਆ ਹੈ।
ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਮੀਰੀ-ਪੀਰੀ ਮੈਡੀਕਲ ਕਾਲਜ ਸ਼ਾਹਬਾਸ ਮਾਰਕੰਡਾ ਜਿੱਥੇ ਵਿਦਿਆਰਥੀਆਂ ਨੂੰ ਉੱਚ ਮੈਡੀਕਲ ਵਿਦਿਆ ਪ੍ਰਦਾਨ ਕਰੇਗਾ ਓਥੇ ਹਰਿਆਣਾ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਵੀ ਮੁਹੱਈਆ ਕਰਵਾਏਗਾ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਹੁੱਡਾ ਨਾਲ ਇਸ ਸਬੰਧੀ ਮੁਲਾਕਾਤ ਵੀ ਕੀਤੀ ਅਤੇ ਕਾਲਜ ਦੇ ਮਨੋਰਥ ਬਾਰੇ ਵੀ ਖੁੱਲ੍ਹ ਕੇ ਦੱਸਿਆ ਸੀ।ਉਨ੍ਹਾਂ ਕਿਹਾ ਕਿ ਹੁਣ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਦੇ ਪੱਤਰ ਅਨੁਸਾਰ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਸ੍ਰ: ਰਘੂਜੀਤ ਸਿੰਘ ਵਿਰਕ ਨਾਲ ਵਫਦ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਖੱਟੜ ਨੂੰ ਮਿਲੇਗਾ ਅਤੇ ਮੈਡੀਕਲ ਕਾਲਜ ਦੀ ਐਨ ਓ ਸੀ ਬਾਰੇ ਗੱਲਬਾਤ ਕਰੇਗਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media