Sunday, October 6, 2024

ਸੁਖਬੀਰ ਬਾਦਲ ਖਡੂਰ ਸਾਹਿਬ ਤੋਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਅਕਾਲੀ ਦਲ ਉਮੀਦਵਾਰ ਐਲਾਨਿਆ

PPN2001201611ਅੰਮ੍ਰਿਤਸਰ, 20 ਜਨਵਰੀ (ਗੁਰਚਰਨ ਸਿੰਘ) – ਸ਼੍ਰੋਮਣੀ ਅਕਾਲੀ ਦਲ ਵੱਲੋਂ 13 ਫਰਵਰੀ ਨੂੰ ਹੋਣ ਜਾ ਰਹੀ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਲਈ ਸੀਨੀਅਰ ਅਕਾਲੀ ਆਗੂ ਸz. ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਹ ਰਸਮੀ ਐਲਾਨ ਅੱਜ ਇਥੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਿਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ.ਰਵਿੰਦਰ ਸਿੰਘ ਬ੍ਰਹਮਪੁਰਾ ਪੁੱਤਰ ਸ. ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਰਾਜ ਸਭਾ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ ਅਤੇ ਪਾਰਟੀ ਇਹ ਚੋਣ ਵੱਡੇ ਫਰਕ ਨਾਲ ਜਿੱਤ ਕੇ ਨਵਾਂ ਇਤਿਹਾਸ ਸਿਰਜੇਗੀ।ਸ. ਬਾਦਲ ਨੇ ਕਿਹਾ ਕਿ ਵਿਕਾਸ ਅਕਾਲੀ-ਭਾਜਪਾ ਗਠਜੋੜ ਦਾ ਮੁੱਖ ਏਜੰਡਾ ਰਿਹਾ ਹੈ ਅਤੇ ਖਡੂਰ ਸਾਹਿਬ ਜਿਮਨੀ ਚੋਣ ਵੀ ਵਿਕਾਸ ਦੇ ਆਧਾਰ ‘ਤੇ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਰਫ ਖਡੂਰ ਸਾਹਿਬ ਹੀ ਨਹੀਂ ਸਗੋਂ 2017 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾ ਵੀ ਗਠਜੋੜ ਵੱਲੋਂ ਵਿਕਾਸ ਦੇ ਮੁੱਦੇ ਤੇ ਹੀ ਲੜੀਆਂ ਜਾਣਗੀਆਂ ਕਿਉਂਕਿ ਪੰਜਾਬ ਵਿੱਚ ਗਠਜੋੜ ਦੇ ਪਿਛਲੇ 10 ਸਾਲਾਂ ਦੇ ਰਾਜ ਦੌਰਾਨ ਲਾਮਿਸਾਲ ਵਿਕਾਸ ਅਮਲ ਵਿੱਚ ਲਿਆਂਦਾ ਗਿਆ ਹੈ। ਇਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਖਿਲਾਫ ਆਪਣਾ ਉਮੀਦਵਾਰ ਖੜਾ ਕਰਨਾ ਕਾਂਗਰਸ ਪਾਰਟੀ ਲਈ ਇਕ ਵੱਡੀ ਚੁਣੌਤੀ ਬਣੀ ਹੋਈ ਹੈ ਕਿਉਂਕਿ ਕਾਂਗਰਸੀ ਆਗੂ ਇਸ ਹਲਕੇ ਤੋਂ ਚੋਣ ਲੜਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਗਠਜੋੜ ਇਹ ਚੋਣ ਬਹੁਤ ਸ਼ਾਨਦਾਰ ਤਰੀਕੇ ਨਾਲ ਜਿੱਤ ਕੇ 2017 ਵਿੱਚ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਤੀਜੀ ਵਾਰ ਸਤਾ ਦੀ ਵਾਗਡੋਰ ਸੰਭਾਲਣ ਦਾ ਮੁੱਢ ਬੰਨੇਗੀ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਹਲਕੇ ਦੇ ਵੋਟਰ ਕਾਂਗਰਸ ਪਾਰਟੀ ਨੂੰ ਪੰਜਾਬ ਵਿਰੋਧੀ ਵਤੀਰੇ ਲਈ ਢੁਕਵਾਂ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਬੈਠੇ ਹਨ। ਸ਼੍ਰੋਮਣੀ ਅਕਾਲੀ ਦਲ ਲਈ ਆਮ ਆਦਮੀ ਪਾਰਟੀ ਦੀ ਚੁਣੌਤੀ ਬਾਰੇ ਪੁੱਛੇ ਜਾਣ ਤੇ ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਆਪ ਤੋਂ ਕਿਸੇ ਵੀ ਤਰ੍ਹਾਂ ਦਾ ਕੋਈ ਸਿਆਸੀ ਡਰ ਨਹੀਂ ਹੈ ਅਤੇ ਵਿਧਾਨ ਸਭਾ ਚੋਣਾ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਹਾਲ ਬਹੁਤ ਘੱਟ ਉਮਰ ਭੋਗਣ ਵਾਲੀ ‘ਪੀ ਪੀ ਪੀ’ ਵਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਗਠਜੋੜ ਸਰਕਾਰ ਵੱਲੋਂ ਕਰਵਾਏ ਗਏ ਬੇਮਿਸਾਲ ਵਿਕਾਸ ਅੱਗੇ ਕੋਈ ਵੀ ਪਾਰਟੀ ਟਿਕ ਨਹੀਂ ਸਕੇਗੀ।
ਮਨਪ੍ਰੀਤ ਸਿੰਘ ਬਾਦਲ ਵੱਲੋਂ ਕਾਂਗਰਸ ਵਿੱਚ ਰਲੇਵਾਂ ਕਰਨ ਬਾਰੇ ਪੁੱਛੇ ਜਾਣ ਤੇ ਸ. ਬਾਦਲ ਨੇ ਕਿਹਾ ਕਿ ਇਸ ਗੱਲ ਨੇ ਇਹ ਸਪਸ਼ਟ ਅਤੇ ਸਾਬਤ ਕਰ ਦਿੱਤਾ ਹੈ ਕਿ ਮਨਪ੍ਰੀਤ ਨੇ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਇਸ ਰਲੇਵੇਂ ਤੋਂ ਮਨਪ੍ਰੀਤ ਦੀ ਸਿਆਸੀ ਪ੍ਰੇਸਾਨੀ ਦਾ ਸਹਿਜੇ ਹੀ ਅੰਦਾਜਾ ਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਕਾਂਗਰਸ ਪਾਰਟੀ ਹਮੇਸ਼ਾਂ ਪੰਜਾਬ ਅਤੇ ਸਿੱਖ ਵਿਰੋਧੀ ਰਹੀ ਹੈ ਉਸ ਵਿੱਚ ਰਲਣਾ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਹਮੇਸ਼ਾਂ ਕਾਂਗਰਸ ਦੀਆਂ ਵਧੀਕੀਆਂ ਦਾ ਡਟ ਕੇ ਸਾਹਮਣਾ ਕੀਤਾ ਹੈ ਪਰ ਮਨਪ੍ਰੀਤ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਕਾਰਨ ਕਾਂਗਰਸ ਮੋਹਰੇ ਗੋਢੇ ਟੇਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ 2017 ਦੀਆਂ ਵਿਧਾਨ ਸਭਾ ਚੋਣਾ ਵਿੱਚ ਇਸ ਦੀਆਂ ਕਰਨੀਆਂ ਦੇ ਨਤੀਜੇ ਭੁਗਤਣੇ ਪੈਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਸz ਮਨਜਿੰਦਰ ਸਿੰਘ ਸਿਰਸਾ, ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਆਦਿ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply