Sunday, October 6, 2024

ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਪਾਬੰਦੀਆਂ ਲਾਗੂ

ਬਠਿੰਡਾ, 21 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਮੀਤ ਕੁਮਾਰ ਜਾਰੰਗਲ ਨੇ ਜ਼ਿਲ੍ਹੇ ਭਰ ਵਿੱਚ ਅਮਨ ‘ਤੇ ਕਾਨੂੰਨ ਨੂੰ ਕਾਇਮ ਰੱਖਣ ਲਈ ਜਨਤਕ ਥਾਵਾਂ ‘ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਹੈ। ਇਸ ਪਾਬੰਦੀ ਦੇ ਨਾਲ-ਨਾਲ ਉਨ੍ਹਾਂ ਜਨਤਕ ਥਾਵਾਂ ‘ਤੇ ਕਿਸੇ ਵਿਅਕਤੀ ਵਲੋਂ ਨਾਅਰੇ ਲਗਾਉਣਾ/ਭੜਕਾਊ ਭਾਸ਼ਣ ਦੇਣ, ਜਨਤਕ ਥਾਵਾਂ ‘ਤੇ ਮੀਟਿੰਗਾਂ ਕਰਨ/ਜਲੂਸ ਕੱਢਣ, ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਲਾਈਸੈਂਸੀ ਹਥਿਆਰ/ਨੰਗੀਆਂ ਤਲਵਾਰਾਂ/ਬਰਛੇ/ਭਾਲੇ ਅਤੇ ਹੋਰ ਕਿਸੇ ਵੀ ਤਰ੍ਹਾਂ ਦਾ ਹਥਿਆਰ ਚੁੱਕਣ ਤੇ ਚਲਾਉਣ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਕਰਨ ‘ਤੇ ਪੂਰਨ ਤੌਰ ‘ਤੇ ਰੋਕ ਲਗਾਈ ਹੈ।
ਇਸੇ ਤਰ੍ਹਾਂ ਅਗਲੇ ਹੁਕਮਾਂ ਵਿੱਚ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਆਮ ਲੋਕਾਂ ਲਈ ਕੋਈ ਵੀ ਅਸਲਾ ਜਿਵੇਂ ਕਿ ਲਾਇਸੰਸੀ ਹਥਿਆਰ/ਨੰਗੀਆਂ ਤਲਵਾਰਾਂ ਅਤੇ ਕਿਸੇ ਵੀ ਤਰ੍ਹਾਂ ਦੇ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਕਰਨ ‘ਤੇ ਪੂਰਨ ਤੌਰ ‘ਤੇ ਰੋਕ ਲਗਾਈ ਜਾਂਦੀ ਹੈ। ਉਕਤ ਹੁਕਮ ਪੁਲਿਸ, ਹੋਮਗਾਰਡਜ਼ ਜਾਂ ਸੀ. ਆਰ. ਪੀ. ਐਫ. ਦੇ ਕਰਮਚਾਰੀਆਂ, ਜਿਨ੍ਹਾਂ ਕੋਲ ਸਰਕਾਰੀ ਹਥਿਆਰ ਹਨ, ‘ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 19 ਮਾਰਚ 2016 ਤੱਕ ਲਾਗੂ ਰਹਿਣਗੇ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply