Monday, July 20, 2026

ਪੰਜਾਬ ਨੈਸ਼ਨਲ ਬੈਂਕ ਸ਼ਾਖ਼ਾ ਵਲੋਂ ਮਮੂਨ ਕੈਂਟ ਵਿਖੇ ਫ੍ਰੀ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ

PPN2101201612

ਪਠਾਨਕੋਟ, 21 ਜਨਵਰੀ (ਪ.ਪ)- ਪੰਜਾਬ ਨੈਸ਼ਨਲ ਬੈਂਕ ਸ਼ਾਖ਼ਾ ਵਲੋਂ ਮਮੂਨ ਕੈਂਟ ਵਿਖੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਫ੍ਰੀ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸ਼੍ਰੀ ਰਾਜੇਸ਼ ਗੁਪਤਾ ਚੀਫ਼ ਲੀਡ ਜ਼ਿਲ੍ਹਾ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਨੇ ਕੀਤਾ।ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਅਮਨਦੀਪ ਹਸਪਤਾਲ ਦੇ ਡਾਕਟਰਾਂ ਵੱਲੋਂ 255 ਤੋਂ ਵੱਧ ਲੋਕਾਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ ਅਤੇ ਟੈਸਟ ਵੀ ਕੀਤੇ ਗਏ।ਇਸ ਮੌਕੇ ‘ਤੇ ਪੰਜਾਬ ਨੈਸ਼ਨਲ ਬੈਂਕ ਵੱਲੋਂ ਰਾਇਲ ਮੈਡੀਕਲ ਬੀਮਾ ਯੋਜਨਾ ਦੇ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਗ੍ਰਾਹਕਾਂ ਨੂੰ ਇਸ ਪਾਲਿਸੀ ਤੋਂ ਕਿਸ ਤਰ੍ਹਾਂ ਲਾਭ ਲਿਆ ਜਾ ਸਕਦਾ ਹੈ ਬਾਰੇ ਦੱਸਿਆ ਗਿਆ। ਇਸ ਮੌਕੇ ‘ਤੇ ਹੋਰਨਾ ਤੋਂ ਇਲਾਵਾ ਸ਼ਾਖਾ ਪ੍ਰਬੰਧਕ ਕਪਿਲ ਕੌਸ਼ਲ, ਐਫ.ਐਲ.ਸੀ ਵੱਲੋਂ ਰਮੇਸ਼ ਸ਼ਰਮਾ ਅਤੇ ਅਮਨਦੀਪ ਹਸਪਤਾਲ ਵੱਲੋਂ ਵਿਜੇ ਥਾਪਾ ਅਤੇ ਹੋਰ ਹਾਜ਼ਰ ਸਨ ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply