Sunday, April 26, 2026

ਦੁਬਈ ਵਿਚ ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਦਾ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਵਿਚਾਰਿਆ ਜਾਵੇਗਾ-ਜਥੇਦਾਰ

ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ)- ਦੁਬਈ ਵਿਚ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸਿੱਖ ਪੰਥ ਵਿਚ ਸਮੇਂ-ਸਮੇਂ ਅਨੁਸਾਰ ਗੁਰਮਤਿ ਵਿਰੋਧੀ ਕਾਰਵਾਈਆਂ ਕਰਕੇ ਦੁਬਿੱਧਾ ਪੈਦਾ ਕੀਤੀ ਜਾ ਰਹੀ ਹੈ ਅਤੇ ਪੰਥ ਨੂੰ ਧੜ੍ਹਿਆਂ ਵਿਚ ਵੰਡਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੋਲਦਿਆਂ ਕਿਹਾ ਕਿ ਜਿਵੇਂ ਕਿ ਦੁਬਈ ਵਿਚ ਗੁਰਮਤਿ ਤੋਂ ਵਿਹੂਣੇ ਲੋਕਾਂ ਵੱਲੋਂ ਸਿੱਖ ਰਹਿਤ ਮਰਿਯਾਦਾ ਦੀ ਉਲੰਘਣਾ ਕਰਦਿਆਂ ਹੋਇਆਂ ਆਪਣੀ ਮਰਜੀ ਨਾਲ ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਸਬੰਧੀ ਦੁਬਿਧਾ ਪੈਦਾ ਕੀਤੀ ਹੈ।ਦੇਸ਼-ਵਿਦੇਸ਼ ਦੀਆਂ ਸਮੂੰਹ ਸੰਗਤਾਂ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਕੋਲੋ ਸੁਚੇਤ ਰਹਿਣ।ਉਨਾਂ ਕਿਹਾ ਕਿ ਇਸ ਕੇਸ ਸਬੰਧੀ ਜਲਦੀ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਰਕੇ ਵਿਚਾਰ ਕੀਤੀ ਜਾਵੇਗੀ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply