Sunday, April 26, 2026

ਨਗਰ ਕੀਰਤਨ ਦੌਰਾਨ ਸਾਫ਼ ਸਫ਼ਾਈ ਰੱਖਣ ‘ਤੇ ਸੇਵਾਦਾਰਾਂ ਦੀ ਇਲਾਕੇ ਵਿੱਚ ਪ੍ਰਸੰਸਾ

PPN2201201606ਸੰਦੌੜ, 21 ਜਨਵਰੀ (ਹਰਮਿੰਦਰ ਸਿੰਘ ਭੱਟ)- ਸੰਦੌੜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਸਦਕਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਉਣ ਦੇ ਮਹਾਨ ਉਪਰਾਲੇ ਵਿਚ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਗੁਰੂ ਸਾਹਿਬ ਜੀ ਦੀ ਸੇਵਾ ਅਤੇ ਨਗਰ ਕੀਰਤਨ ਦੇ ਰਸਤੇ ਵਿਚ ਇਲਾਕੇ ਦੀ ਸਾਫ਼ ਸਫ਼ਾਈ ਨੂੰ ਵਿਸ਼ੇਸ਼ ਧਿਆਨ ਵਿਚ ਰੱਖ ਕੇ ਸੇਵਾ ਨਿਭਾਈ ਗਈ ਜਿਸ ਦੀ ਇਲਾਕਾ ਨਿਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ ਇਸ ਸੰਬੰਧੀ ਪ੍ਰਸੰਸਾ ਕਰਦੇ ਹੋਏ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੀ ਪ੍ਰਬੰਧਕ ਕਮੇਟੀ ਅਤੇ ਸੰਤ ਖ਼ਾਲਸਾ ਦਲ ਦੇ ਜਨਰਲ ਸਕੱਤਰ ਪ੍ਰਿੰਸੀਪਲ ਬਾਬੂ ਸਿੰਘ ਸੰਦੌੜ ਨੇ ਕਿਹਾ ਕਿ ਇਹ ਮਹਾਨ ਕਾਰਜ ਵੀ ਸਮਾਜ ਅਤੇ ਕੁਦਰਤ ਦੀ ਸੇਵਾ ਵਿਚ ਅਹਿਮ ਅਸਥਾਨ ਰੱਖਦਾ ਹੈ ਅਤੇ ਇਹੋ ਜਿਹੀਆਂ ਸ਼ਖ਼ਸੀਅਤਾਂ ਤੋਂ ਪ੍ਰੇਰਿਤ ਹੋ ਕੇ ਆਪਣੇ ਆਲ਼ੇ ਦੁਆਲੇ ਨੂੰ ਸਾਫ਼ ਰੱਖਣ ਦਾ ਪ੍ਰਣ ਕਰਨਾ ਚਾਹੀਦਾ ਹੈ ਤਾਂ ਕਿ ਕੁਦਰਤ ਅਤੇ ਮਨੁੱਖੀ ਜੀਵਨ ਨੂੰ ਭਿਆਨਕ ਬਿਮਾਰੀਆਂ ਦੀ ਮਾਰ ਤੋਂ ਵੀ ਬਚਾਇਆ ਜਾ ਸਕੇ ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੇ ਦੌਰਾਨ ਅਗਾਂਹ ਰਸਤੇ ਵਿਚ ਤਾਂ ਸਫ਼ਾਈ ਕੀਤੀ ਜਾਂਦੀ ਹੈ ਪਰ ਕਿਸੇ ਪੜਾਅ ਤੋਂ ਚਾਲੇ ਪਾਉਣ ਤੋਂ ਬਾਅਦ ਉੱਥੇ ਖਿੱਲਰੇ ਪਾਏ ਸਾਮਾਨ ਨੂੰ ਅਣਗੌਲਿਆ ਕਰ ਚੰਗੇਰੇ ਕਰਮ ਦੀ ਆਸ ਵਿਚ ਮਾੜਾ ਕਰਮ ਸਹੇੜਿਆ ਜਾ ਰਿਹਾ ਜਾ ਰਿਹਾ ਹੈ ਪਰ ਸੰਦੌੜ ਵਿਖੇ ਸੇਵਾਦਾਰਾਂ ਵੱਲੋਂ ਇੱਕ ਵਿਸ਼ੇਸ਼ ਟਰੈਕਟਰ ਟਰਾਲੀ ਅਤੇ ਟੋਕਰੇ ਇਸੇ ਖਿੱਲਰੇ ਪਏ ਸਾਮਾਨ ਨੂੰ ਇਕੱਤਰ ਕਰ ਕੇ ਸਫ਼ਾਈ ਰੱਖਣ ਦਾ ਇਹ ਉਪਰਾਲਾ ਗੁਰੂ ਸਾਹਿਬ ਵੱਲੋਂ ਦਰਸਾਏ ਸੁਚੱਜੇ ਮਾਰਗ ਅਤੇ ਸੇਵਾ ਦੀ ਭਾਵਨਾ ਨੂੰ ਦਰਸਾਉਂਦਾ ਹੈ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply