ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਆਪਣੇ ਅਹੁਦੇਦਾਰਾਂ ਅਤੇ ਮੈਂਬਰਜ ਸਾਹਿਬਾਨ ਸਮੇਤ ਸਿੱਖੀ ਦੇ ਧੁਰੇ ਸ੍ਰੀ ਹਰਿ ਮੰਦਰ ਸਾਹਿਬ ਨਤਮਸਤਕ ਹੋਏ। ਉਹਨਾਂ ਚੀਫ ਖਾਾਲਸਾ ਦੀਵਾਨ ਉਪਰ ਗੁਰੁ ਸਾਹਿਬ ਵਲੋਂ ਵਰਸਾਈ ਅਸੀੰਮ ਕ੍ਰਿਪਾ ਲਈ ਸ਼ੁਕਰਾਨਾ ਅਦਾ ਕੀਤਾ। ਚੀਫ ਖਾਲਸਾ ਦੀਵਾਨ ਹਮੇਸ਼ਾ ਤੋਂ ਹੀ ਸਿੱਖੀ ਵਿਰਸੇ ਅਤੇ ਧਰਮ ਨੂੰ ਸੰਭਾਲਣ ਲਈ ਤੇ ਇਸ ਨੂੰ ਅਗਲੀ ਪੀੜੀ ਤੱਕ ਪਹੁੰਚਾਉਣ ਲਈ ਯਤਨਸ਼ੀਲ਼ ਰਿਹਾ ਹੈ।ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਚੀਫ ਖਾਲਸਾ ਦੀਵਾਨ ਵਲੋਂ ਹਰ ਸਾਲ ਦੀ ਤਰਾਂ ੧੫ ਜਨਵਰੀ ਨੂੰ ਸਰਬੰਸਦਾਨੀ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਮਹਾਰਾਜ ਦੇ ਅਵਤਾਰ ਪੂਰਬ ਮੌਕੇ ਪੂਰੀ ਖਾਲਸਾਈ ਸ਼ਾਨੌ ਸ਼ੌਕਤ ਨਾਲ ਇਕ ਵਿਸ਼ਾਲ ਨਗਰ ਕੀਰਤਨ ਆਯੋਜਿਤ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ, ਪ੍ਰਿਸੀਪਲ, ਚੀਫ ਖਾਲਸਾ ਦੀਵਾਨ ਮੈਂਬਰਾਂ ਅਤੇ ਸ਼ਹਿਰ ਦੀਆਂ ਹੋਰ ਉਘੀਆਂ ਸ਼ਖਸੀਅਤਾਂ ਨੇ ਹਿੱਸਾ ਲੈਕੇ ਗੁਰੁ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਨਗਰ ਕੀਰਤਨ ਦੀ ਅਪਾਰ ਸਫਲਤਾ ਸਿਰਫ ਧੰਨ ਧੰਨ ਸ੍ਰੀ ਗੁਰੁ ਰਾਮਦਾਸ ਜੀ ਦੀ ਵਰਸਾਈ ਸ਼ਕਤੀ ਅਤੇ ਕਿਰਪਾ ਨਾਲ ਹੀ ਸੰਭਵ ਸੀ। ਚੀਫ ਖਾਲਸਾ ਦੀਵਾਨ ਮੈਂਬਰਜ ਸਾਹਿਬਾਨ ਦਾ ਸ੍ਰੀ ਦਰਬਾਰ ਸਾਹਿਬ ਪਹੁੰਚਣ ਤੇ ਸ਼.ਘ.ਫ.ਛ ਵਲੋਂ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ।ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਸਨਮੁੱਖ ਅਰਦਾਸ ਕਰਦਿਆਂ ਅਰਦਾਸੀਏ ਭਾਈ ਸਾਹਿਬ ਭਾਈ ਰਾਜਦੀਪ ਸਿੰਘ ਨੇ ਚੀਫ ਖਾਲਸਾ ਦੀਵਾਨ ਵਲੋਂ ਕਰਵਾਏ ਨਗਰ ਕੀਰਤਨ ਦੀ ਸਫਲਤਾ ਲਈ ਗੁਰੁ ਸਾਹਿਬ ਦਾ ਸ਼ੁਕਰਾਨਾ ਕੀਤਾ।ਅਰਦਾਸ ਉਪਰੰਤ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਲੋਂ ਵਿਸ਼ੇਸ਼ ਤੌਰ ਤੇ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੂੰ ਗੁਰੁ ਦੀ ਬਖਸ਼ਿਸ਼ ਸਿਰੋਪਾ ਪਾਇਆ ਗਿਆ। ਪ੍ਰਧਾਨ ਚੱਢਾ ਨੇ ਵੀ ਚੀਫ ਖਾਲਸਾ ਦੀਵਾਨ ਦੀ ਤਰ’ਕੀ ਅਤੇ ਹੋਰ ਲੋਕ ਭਲਾਈ ਕਾਰਜਾਂ ਲਈ ਗੁਰੂ ਸਾਹਿਬ ਨੂੰ ਸ਼ਕਤੀ ਅਤੇ ਵਿਸ਼ਵਾਸ ਦਾ ਬੱਲ ਬਖੱਸ਼ਣ ਲਈ ਅਰਦਾਸ ਕੀਤੀ। ਅਖੀਰ ਚੀਫ ਖਾਲਸਾ ਦੀਵਾਨ ਦੇ ਸਾਰੇ ਹਾਜਰ ਮੈਂਬਰਜ ਸਾਹਿਬਾਨ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਿਰੋਪਾਓ ਅਤੇ ਸਤਿਕਾਰ ਚਿੰਨ ਭੇਂਟ ਕੀਤੇ ਗਏ। ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਸਥਾਨਕ ਪ੍ਰਧਾਨ ਸ: ਨਿਰਮਲ ਸਿੰਘ, ਆਨਰੇਰੀ ਸਕੱਤਰ ਸ: ਨਰਿੰਦਰ ਸਿੰਘ ਖੁਰਾਣਾ ਡਾ: ਬਲਜਿੰਦਰ ਸਿੰਘ, ਸ: ਮਨਮੋਹਨ ਸਿੰਘ, ਸ: ਤਜਿੰਦਰ ਸਿੰਘ ਸਰਦਾਰ ਪਗੜੀ ਹਾਉਸ ਵਾਲੇ, ਮੈਡਮ ਅਮਰਪਾਲੀ, ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ, ਸੂਚਨਾ ਅਧਿਕਾਰੀ ਸ: ਜਸਵਿੰਦਰ ਸਿੰਘ ਜੱਸੀ, ਸ: ਗੁਰਬਚਨ ਸਿੰਘ, ਸ: ਅੰਮ੍ਰਿਤਪਾਲ ਸਿੰਘ ਅਤੇ ਹੋਰ ਉਘੀਆਂ ਹਸਤੀਆਂ ਸ਼ਾਮਲ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media