Monday, June 22, 2026

ਖ਼ਾਲਸਾ ਕਾਲਜ ਸਾਫ਼ਟਬਾਲ ਟੀਮ ਨੇ ਹਾਸਲ ਕੀਤਾ ਪਹਿਲਾ ਸਥਾਨ

PPN2201201615ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਦੀ ਸਾਫ਼ਟਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਅੰਤਰ ਕਾਲਜ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੇਤੂ ਰਹਿ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਦੀ ਟੀਮ ਨੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਨੂੰ ਫ਼ਾਈਨਲ ਮੁਕਾਬਲੇ ਵਿੱਚ ਹਰਾ ਕੇ ਪਹਿਲਾ ਸਥਾਨ ਹਾਸਲ ਕਰਦਿਆਂ ਟਰਾਫ਼ੀ ਆਪਣੇ ਨਾਂਅ ਕੀਤੀ।  ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਦੀ ਉਕਤ ਜਿੱਤ ‘ਤੇ ਖੁਸ਼ੀ ਪ੍ਰਗਟਾਉਂਦਿਆ ਕਾਲਜ ਦੇ ਖੇਡ ਵਿਭਾਗ ਦੇ ਮੁੱਖੀ ਡਾ. ਦਲਜੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਟੀਮ ਨੇ ਉਕਤ ਮੁਕਾਬਲਾ 8-2 ਦੇ ਫ਼ਰਕ ਨਾਲ ਜਿੱਤਿਆ। ਉਨ੍ਹਾਂ ਕਿਹਾ ਕਿ ਮੁਕਾਬਲੇ ਵਿੱਚ ਖੇਡ ਦਾ ਵਧੀਆਂ ਮੁਜ਼ਾਹਰਾ ਕਰਨ ‘ਤੇ ਕਾਲਜ ਦੇ 7 ਵਿਦਿਆਰਥੀਆਂ ਪ੍ਰਿਥਵੀ, ਮਨਜਿੰਦਰ, ਰਣਬੀਰ, ਰਵਿੰਦਰ, ਵਿਸ਼ਾਲ, ਗੁਰਪ੍ਰੀਤ ਅਤੇ ਮਨਜੋਤ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਜਲੰਧਰ ਵਿਖੇ ਫ਼ਰਵਰੀ ਦੇ ਪਹਿਲੇ ਹਫ਼ਤੇ ਹੋ ਰਹੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ।  ਇਸ ਮੌਕੇ ਉਨ੍ਹਾਂ ਚੁਣੇ ਗਏ ਵਿਦਿਆਰਥੀਆਂ ਨੂੰ ਅਗਾਂਹ ਖੇਡੇ ਜਾ ਰਹੇ ਮੁਕਾਬਲੇ ਲਈ ਉਤਸ਼ਾਹਿਤ ਕਰਦਿਆਂ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸ: ਬਚਨਪਾਲ ਸਿੰਘ, ਪ੍ਰੋ: ਅਮਨਦੀਪ ਕੌਰ, ਸਾਫਟਬਾਲ ਕੋਚ ਲਵ ਰਿਸ਼ੀ, ਹਰਜਿੰਦਰ, ਸਾਹਿਲਪ੍ਰੀਤ ਬੇਦੀ ਆਦਿ ਹਾਜ਼ਰ ਸਨ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply